01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜੁਆਰੀਆਂ ਤੋਂ ਤੰਗ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਅਜੀਤ ਡੈਸਕ 31-08-2025
ਜਲੰਧਰ ਛਾਉਣੀ, 30 ਅਗਸਤ (ਪਵਨ ਖਰਬੰਦਾ)- ਦੜੇ-ਸੱਟੇ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਤੋਂ ਪ੍ਰੇਸ਼ਾਨ ਬਸਤੀ ਸ਼ੇਖ ਦੇ ਇੱਕ ਵਿਅਕਤੀ ਵਲੋਂ ਬੀਤੀ ਰਾਤ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੇੜੇ ਸਥਿਤ ਧੰਨੋਵਾਲੀ ਫਾਟਕ ਨੇੜੇ ਇੱਕ ਰੇਲ ਗੱਡੀ ਦੇ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਗਈ ਜਿਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਜੀ.ਆਰ.ਪੀ. ਚੌਕੀ ਦੇ ਇੰਚਾਰਜ ਅਸ਼ੋਕ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਪਹੁੰਚ ਕੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ (45) ਪੁੱਤਰ ਦਲੀਪ ਸਿੰਘ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ, ਜਿਸ ਨੇ ਬੀਤੀ ਰਾਤ ਕਰੀਬ 10 ਵਜੇ ਧੰਨੋਵਾਲੀ ਰੇਲਵੇ ਫਾਟਕ ਨੇੜੇ ਅੰਮਿ੍ਤਸਰ ਨੂੰ ਜਾਣ ਵਾਲੀ ਗਰੀਬ ਰੱਥ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਗੁਰਜੀਤ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਬਸਤੀ ਸ਼ੇਖ ਦੇ ਕੁਝ ਵਿਅਕਤੀਆਂ 'ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਕਾਰਨ ਹੀ ਉਸ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਲਿਆ ਹੈ | ਚੌਂਕੀ ਇੰਚਾਰਜ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੇਕਰ ਗੁਰਜੀਤ ਸਿੰਘ ਦੀ ਖੁਦਕੁਸ਼ੀ ਲਈ ਕੋਈ ਵੀ ਵਿਅਕਤੀ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਗੁਰਜੀਤ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਸਤੀ ਸ਼ੇਖ ਦੇ ਹੀ ਰਹਿਣ ਵਾਲੇ ਉਕਤ ਵਿਅਕਤੀ ਨੂੰ ਆਪਣੀ ਮੌਤ ਦਾ ਜ਼ਿਮੇਵਾਰ ਦੱਸਿਆ ਹੈ, ਜੋ ਕਿ ਬਸਤੀਆਂ ਖੇਤਰ 'ਚ ਵੱਡੇ ਪੱਧਰ 'ਤੇ ਦੜ੍ਹੇ-ਸੱਟੇ ਦਾ ਕਾਰੋਬਾਰ ਕਰਦੇ ਹਨ | ਹੁਣ ਦੇਖਣਾ ਇਹ ਹੈ ਕਿ ਪੁਲਿਸ ਇਸ ਮਾਮਲੇ 'ਚ ਕੋਈ ਸਖ਼ਤ ਕਾਰਵਾਈ ਕਰਦੀ ਹੈ ਜਾ ਨਹੀਂ |
ਪਿਛਲੀ ਖ਼ਬਰ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵਚਨਬੱਧ–ਬੱਸੀ ਅਗਲੀ ਖ਼ਬਰ ਥਿਆੜਾ ਵਲੋਂ ਅਲੀਪੁਰ ਤੋਂ ਬਜੂਹਾ ਖੁਰਦ ਵਾਲੀ ਸੜਕ ਦੇ ਕੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।