01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵਚਨਬੱਧ–ਬੱਸੀ

ਅਜੀਤ ਡੈਸਕ 31-08-2025
ਜਲੰਧਰ/ਜਮਸ਼ੇਰ ਖਾਸ, 30 ਅਗਸਤ (ਸ਼ਿਵ, ਹਰਵਿੰਦਰ ਕੁਮਾਰ)- ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਅੱਜ ਪਿੰਡ ਬਾਊਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ ਸਾਂਝੇ ਕੀਤੇ | ਇਸ ਦÏਰਾਨ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡ ਕੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਗਿਆ | ਮੰਗਲ ਸਿੰਘ ਬੱਸੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਹੈ | ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਭ ਦਾ ਭਲਾ ਕਰਨ ਤੇ ਲੋਕਾਂ ਨੂੰ ਇਸ ਕੁਦਰਤੀ ਆਫ਼ਤ ਤੋਂ ਜਲਦੀ ਰਾਹਤ ਮਿਲੇ |
ਪਿਛਲੀ ਖ਼ਬਰ ਬਸ਼ੀਰਪੁਰਾ 'ਚ ਸੀਵਰੇਜ ਪਾਈਪਾਂ ਦੀ ਸਫ਼ਾਈ ਦਾ ਕੰਮ ਸ਼ੁਰੂ-ਵਨੀਤ ਧੀਰ ਅਗਲੀ ਖ਼ਬਰ ਜੁਆਰੀਆਂ ਤੋਂ ਤੰਗ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।