ਕਪੂਰਥਲਾ, 30 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ 'ਚ ਹੜ੍ਹਾਂ ਦੀ ਗੰਭੀਰ ਹੋ ਰਹੀ ਸਥਿਤੀ ਬਾਰੇ ਵਿਚਾਰ-ਵਟਾਂਦਰੇ ਲਈ ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ 1 ਸਤੰਬਰ ਨੂੰ 12 ਵਜੇ ਸੁਲਤਾਨਪੁਰ ਲੋਧੀ ਦੇ ਪ੍ਰੈੱਸ ਕਲੱਬ ਵਿਖੇ ਹੋਵੇਗੀ | ਰਸ਼ਪਾਲ ਸਿੰਘ ਸੂਬਾਈ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਨੇ ਦੱਸਿਆ ਕਿ ਮੀਟਿੰਗ 'ਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਾਮਰੇਡ ਬਲਜੀਤ ਸਿੰਘ ਗਰੇਵਾਲ, ਬੂਟਾ ਸਿੰਘ ਸ਼ਾਹਦੀਪੁਰ ਆਦਿ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਕਿਸਾਨ ਤੇ ਸਮਾਜ ਸੇਵੀ ਜਥੇਬੰਦੀਆਂ ਜੱਦੋ-ਜਹਿਦ ਕਰ ਰਹੀਆਂ ਹਨ ਪਰ ਸਰਕਾਰ ਤੇ ਵਿਰੋਧੀ ਧਿਰਾਂ ਕੇਵਲ ਤਸਵੀਰਾਂ ਖਿਚਵਾ ਕੇ ਅਖ਼ਬਾਰੀ ਬਿਆਨਾਂ ਤੱਕ ਸੀਮਤ ਹਨ |