29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

19.50 ਗ੍ਰਾਮ ਹੈਰੋਇਨ ਸਮੇਤ 6 ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 31-08-2025
ਜਲੰਧਰ 30 ਅਗਸਤ (ਐੱਮ. ਐੱਸ. ਲੋਹੀਆ) - ਨਸ਼ਿਆਂ ਖ਼ਿਲਾਫ਼ ਕੀਤੀਆਂ ਵੱਖ-ਵੱਖ ਕਾਰਵਾਈਆਂ ਦੌਰਾਨ ਕਮਿਸ਼ਨਰੇਟ ਪੁਲਿਸ ਨੇ 19.50 ਗ੍ਰਾਮ ਹੈਰੋਇਨ ਬਰਾਮਦ ਕਰਕੇ, 6 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1, 5 ਅਤੇ ਥਾਣਾ ਨਵੀਂ ਬਾਰਾਦਰੀ ਦੀਆਂ ਪੁਲਿਸ ਟੀਮਾਂ ਨੇ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸੇ ਤਰ੍ਹਾਂ, ਥਾਣਾ ਡਵੀਜ਼ਨ ਨੰਬਰ 6 ਅਤੇ ਥਾਣਾ ਸਦਰ ਦੀਆਂ ਪੁਲਿਸ ਟੀਮਾਂ ਵਲੋਂ 2 ਹੋਰ ਮੁਲਜ਼ਮਾਂ ਨੂੰ ਨਸ਼ੇ ਦਾ ਸੇਵਨ ਕਰਦਿਆ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਵੀ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਪੁਲਿਸ ਵਲੋਂ ਨਸ਼ੇ ਦੇ ਆਦੀ 3 ਵਿਅਕਤੀਆਂ ਨੂੰ ਇਲਾਜ ਤੇ ਪੁਨਰਵਾਸ ਲਈ ਨਸ਼ਾ ਛੁਡਾਉ ਕੇਂਦਰਾਂ 'ਚ ਦਾਖ਼ਲ ਕਰਵਾਇਆ ਗਿਆ ਹੈ, ਤਾਂ ਜੋ ਉਹ ਇਸ ਆਦਤ ਤੋਂ ਮੁਕਤ ਹੋ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ |
ਪਿਛਲੀ ਖ਼ਬਰ ਵਿਸ਼ਵ ਪ੍ਰਸਿੱਧ ਸਿਵਿਸ ਜੁਆਇੰਟ ਰਿਪਲੇਸਮੈਂਟ ਸਰਜਨ ਡਾ. ਹੈਕੋ ਗ੍ਰਾਈਚਨ ਨੇ ਐਨ.ਐਚ.ਐਸ. ਹਸਪਤਾਲ ਦਾ ਕੀਤਾ ਦੌਰਾ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।