ਜਲੰਧਰ, 30 ਅਗਸਤ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਜਾਰਜ ਸਾਗਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਵਰਗੀ ਮਾਤਾ ਪ੍ਰਤੀ ਕੀਤੀ ਗਈ ਟਿੱਪਣੀ ਦੇ ਮਾਮਲੇ 'ਚ ਕਿਹਾ ਹੈ ਕਿ ਇਹ ਟਿੱਪਣੀ ਕਾਂਗਰਸ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ | ਜਾਰਜ ਸਾਗਰ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਕੀਤੀ ਗਈ ਇਸ ਟਿੱਪਣੀ ਨੂੰ ਲੈ ਕੇ ਦੇਸ਼ ਵਾਸੀਆਂ ਦੇ ਮਨਾਂ ਵਿੱਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਹ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਤੇ ਉਨ੍ਹਾਂ ਦੀ ਸਹਿਯੋਗੀ ਪਾਰਟੀਆਂ ਨੂੰ ਕਰਾਰੀ ਹਾਰ ਦੇਣਗੇ | ਸ਼੍ਰੀ ਜਾਰਜ ਸਾਗਰ ਨੇ ਕਿਹਾ ਕਿ ਦੇਸ਼ ਭਰ 'ਚ ਕਾਂਗਰਸ ਨੂੰ ਲਗਾਤਾਰ ਹਾਰ ਦਾ ਇਸ ਕਰਕੇ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਹ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ |