29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

19.50 ਗ੍ਰਾਮ ਹੈਰੋਇਨ ਸਮੇਤ 6 ਮੁਲਜ਼ਮ ਕੀਤੇ ਗਿ੍ਫ਼ਤਾਰ

ਅਜੀਤ ਡੈਸਕ 31-08-2025
ਜਲੰਧਰ 30 ਅਗਸਤ (ਐੱਮ. ਐੱਸ. ਲੋਹੀਆ) - ਨਸ਼ਿਆਂ ਖ਼ਿਲਾਫ਼ ਕੀਤੀਆਂ ਵੱਖ-ਵੱਖ ਕਾਰਵਾਈਆਂ ਦੌਰਾਨ ਕਮਿਸ਼ਨਰੇਟ ਪੁਲਿਸ ਨੇ 19.50 ਗ੍ਰਾਮ ਹੈਰੋਇਨ ਬਰਾਮਦ ਕਰਕੇ, 6 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1, 5 ਅਤੇ ਥਾਣਾ ਨਵੀਂ ਬਾਰਾਦਰੀ ਦੀਆਂ ਪੁਲਿਸ ਟੀਮਾਂ ਨੇ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸੇ ਤਰ੍ਹਾਂ, ਥਾਣਾ ਡਵੀਜ਼ਨ ਨੰਬਰ 6 ਅਤੇ ਥਾਣਾ ਸਦਰ ਦੀਆਂ ਪੁਲਿਸ ਟੀਮਾਂ ਵਲੋਂ 2 ਹੋਰ ਮੁਲਜ਼ਮਾਂ ਨੂੰ ਨਸ਼ੇ ਦਾ ਸੇਵਨ ਕਰਦਿਆ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਵੀ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਪੁਲਿਸ ਵਲੋਂ ਨਸ਼ੇ ਦੇ ਆਦੀ 3 ਵਿਅਕਤੀਆਂ ਨੂੰ ਇਲਾਜ ਤੇ ਪੁਨਰਵਾਸ ਲਈ ਨਸ਼ਾ ਛੁਡਾਉ ਕੇਂਦਰਾਂ 'ਚ ਦਾਖ਼ਲ ਕਰਵਾਇਆ ਗਿਆ ਹੈ, ਤਾਂ ਜੋ ਉਹ ਇਸ ਆਦਤ ਤੋਂ ਮੁਕਤ ਹੋ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ |

ਪਿਛਲੀ ਖ਼ਬਰ ਦਿਨੇਸ਼ ਢਲ ਵਲੋਂ ਗਦਈਪੁਰ 'ਚ ਸੜਕ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਸਵਰਗੀ ਮਾਤਾ ਪ੍ਰਤੀ ਟਿੱਪਣੀ ਕਰਨਾ ਕਾਂਗਰਸ ਦੀ ਘਟੀਆ ਮਾਨਸਿਕਤਾ-ਸਾਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।