29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਫੈਸ਼ਨ ਡਿਜ਼ਾਈਨਿੰਗ ਦੇ ਪੀ.ਜੀ. ਵਿਭਾਗ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ. ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 31-08-2025
ਜਲੰਧਰ, 30 ਅਗਸਤ (ਜਸਪਾਲ ਸਿੰਘ) - ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਆਪਣੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨਾਲ, ਉਨ੍ਹਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਪ੍ਰਮੁੱਖ ਸਥਾਨ ਪ੍ਰਾਪਤ ਕੀਤੇ | ਅਲੀ ਸਭਾ, ਸੁਖਪ੍ਰੀਤ ਕੌਰ ਤੇ ਮਨੀਸ਼ਾ ਨੇ 5ਵਾਂ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪਵਨਪ੍ਰੀਤ ਕੌਰ, ਹਰਸਿਮਰਨਜੀਤ ਕੌਰ ਅਤੇ ਨੀਤਿਕਾ ਨੇ 6ਵਾਂ ਸਥਾਨ ਪ੍ਰਾਪਤ ਕੀਤਾ | ਰਵਨੀਤ ਕੌਰ ਨੇ 7ਵਾਂ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਅਕਾਂਸ਼ਾ, ਪ੍ਰੀਤੀ ਤੇ ਅੰਜਲੀ ਨੇ 8ਵਾਂ ਸਥਾਨ ਪ੍ਰਾਪਤ ਕੀਤਾ | ਅੰਮਿ੍ਤਾ ਤੇ ਪਿ੍ਯੰਕਾ ਨੇ ਬੀ.ਐਸ.ਸੀ.ਐਫ.ਡੀ. ਸਮੈਸਟਰ ਚੌਥਾ ਦੇ ਯੂਨੀਵਰਸਿਟੀ ਪ੍ਰੀਖਿਆ ਨਤੀਜੇ ਵਿੱਚ 10ਵਾਂ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਮੈਡਮ ਡਾ. ਸਰਬਜੀਤ ਕੌਰ ਰਾਏ ਨੇ ਹੋਣਹਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ ਤੇ ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਮੁਖੀ ਮਨਜੀਤ ਕੌਰ ਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰਾਂ ਦੀ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਤੇ ਅਕਾਦਮਿਕ ਸਹਾਇਤਾ ਲਈ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਛੋਟੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ 'ਸੀਡ ਇੰਡੀਆ' ਵਲੋਂ ਜਾਗਰੂਕਤਾ ਕੈਂਪ ਅਗਲੀ ਖ਼ਬਰ ਹੜ੍ਹ ਪੀੜਤ ਇਲਾਕਿਆਂ ਦਾ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਆਗੂਆਂ ਵਲੋਂ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।