09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

-ਮਾਮਲਾ ਵਕੀਲ ਮਨਦੀਪ ਸਿੰਘ ਸਚਦੇਵਾ ਤੋਂ ਫਿਰੌਤੀ ਮੰਗਣ ਅਤੇ ਧਮਕਾਉਣ ਦਾ- ਵਕੀਲਾਂ ਨੇ ਕੰਮਕਾਜ ਠੱਪ ਰੱਖ ਕੇ ਜਤਾਇਆ ਰੋਸ

ਅਜੀਤ ਡੈਸਕ 24-09-2025
ਜਲੰਧਰ, 23 ਸਤੰਬਰ (ਚੰਦੀਪ ਭੱਲਾ)-ਸ਼ਹਿਰ ਦੇ ਪ੍ਰਮੁੱਖ ਵਕੀਲ ਮਨਦੀਪ ਸਿੰਘ ਸਚਦੇਵਾ ਨੂੰ ਕਨੇਡਾ 'ਚ ਬੈਠੇ ਇੱਕ ਵਿਅਕਤੀ ਵੱਲੋਂ ਵੀਡੀਓ ਰਾਹੀਂ ਧਮਕੀਆਂ ਦੇਣ ਅਤੇ ਉਨ੍ਹਾਂ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਵਾਈ ਦੇ ਖ਼ਿਲਾਫ਼ ਅੱਜ ਵੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ 'ਨੋ ਵਰਕ ਡੇਅ' ਰੱਖਿਆ ਗਿਆ ਤੇ ਕੰਮਕਾਜ ਠੱਪ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰਧਾਨ ਅਦਿੱਤਿਆ ਜੈਨ, ਸਕੱਤਰ ਰੋਹਿਤ ਗੰਭੀਰ, ਸੀਨੀਅਰ ਮੀਤ ਪ੍ਰਧਾਨ ਰਾਮ ਛਾਬੜਾ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਸਾਬਕਾ ਸਹਾਇਕ ਸਕੱਤਰ ਅਤੇ ਵਡਾਲਾ ਪਿੰਡ ਦੀ ਸਰਪੰਚ ਸੰਗੀਤਾ ਰਾਣੀ ਸੋਨੀ, ਬਲਵਿੰਦਰ ਸਿੰਘ ਲੱਕੀ, ਓਮ ਪਰਕਾਸ਼ ਸ਼ਰਮਾ ਸਾਬਕਾ ਪ੍ਰਧਾਨ, ਮਧੂ ਰਚਨਾ ਅਤੇ ਹੋਰ ਵਕੀਲਾਂ ਨੇ ਕਿਹਾ ਕਿ ਇਹ ਧਮਕੀ ਸਾਰੇ ਵਕੀਲ ਭਾਈਚਾਰੇ ਨੂੰ ਧਮਕੀ ਹੈ ਤੇ ਇਸ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ ਕਾਫ਼ੀ ਸ਼ਰਮਨਾਕ ਹੈ ਤੇ ਪੁਲਿਸ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ ਹੈ ਜਿਸ ਵਿਅਕਤੀ ਨੂੰ ਪੁਲਿਸ ਨੇ ਕਾਬੂ ਵੀ ਕੀਤਾ ਸੀ ਉਸ ਨੂੰ ਜਾਂਚ 'ਚ ਕਲੀਨ ਚਿੱਟ ਦੇ ਕੇ ਘਰ ਭੇਜ ਦਿੱਤਾ ਗਿਆ | ਵਕੀਲਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਛੇਤੀ ਤੋਂ ਛੇਤੀ ਇਸ ਕੇਸ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਇੱਥੇ ਜ਼ਿਕਰਯੋਗ ਹੈ ਕਿ ਅੱਜ ਇਸ ਸਬੰਧੀ ਵਕੀਲਾਂ ਵੱਲੋਂ ਖ਼ਾਸ ਕਰਕੇ ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਡੀ.ਜੀ.ਪੀ ਦੇ ਧਿਆਨ 'ਚ ਵੀ ਇਹ ਮਾਮਲਾ ਲਿਆਂਦਾ ਗਿਆ ਹੈ ਪਰ ਇਸ ਦੇ ਬਾਅਦ ਵੀ ਪੁਲਿਸ ਦਾ ਚੁੱਕੀ ਸਾਧ ਕੇ ਬੈਠਣਾ ਬੜੀ ਹੀ ਹੈਰਾਨੀ ਵਾਲੀ ਗੱਲ ਹੈ | ਵਕੀਲਾਂ ਨੇ ਮੰਗ ਕੀਤੀ ਕਿ ਪੁਲਿਸ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰੇ | ਇਸ ਮੌਕੇ ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਵਕੀਲ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀਆਂ 5 ਟਰੈਵਲ ਏਜੰਸੀਆਂ ਦੇ ਲਾਇਸੰਸ ਰੱਦ ਅਗਲੀ ਖ਼ਬਰ ਜਨਤਾ ਕੇਅਰ ਚੈਰੀਟੇਬਲ ਹਸਪਤਾਲ ਵਿਖੇ ਬੱਚਿਆਂ ਦਾ ਮੁਫ਼ਤ ਜਾਂਚ ਕੈਂਪ 25 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।