09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਾਣਾ ਮੰਡੀ ਜਲੰਧਰ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ <br/>

ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਹਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਨਿਤਿਨ ਕੋਹਲੀ, ਚੇਅਰਮੈਨ ਗੁਰਪਾਲ ਸਿੰਘ ਅਤੇ ਹੋਰ | ਤਸਵੀਰ ਮੁਨੀਸ਼ <br/> 24-09-2025
ਜਲੰਧਰ, 23 ਸਤੰਬਰ (ਸ਼ੈਲੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦਾਣਾ ਮੰਡੀ ਜਲੰਧਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾਵੇਗੀ, ਤਾਂ ਜੋ ਹੜ੍ਹਾਂ ਕਾਰਨ ਪੈਦਾ ਹੋਈ ਅÏਖੀ ਘੜੀ ਵਿੱਚ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਲਈ ਕੰਮਕਾਜ ਦੀ ਵਿਅਕਤੀਗਤ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ | ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਨਮੀ ਦੀ ਜ਼ਿਆਦਾ ਮਾਤਰਾ ਖ਼ਰੀਦ ਵਿੱਚ ਰੁਕਾਵਟ ਬਣ ਸਕਦੀ ਹੈ | ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ, ਸੀਨੀਅਰ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਨਿਤਿਨ ਕੋਹਲੀ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਡੀ.ਐਫ.ਐੱਸ.ਸੀ. ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਹਰਸ਼ਬੀਰ ਅਤੇ ਆਨਿਆ ਬਣੇ ਪੰਜਾਬ ਸਟੇਟ ਮਿੰਨੀ ਰੈਂਕਿੰਗ ਟੂਰਨਾਮੈਂਟ ਦੇ ਚੈਂਪੀਅਨ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ 'ਚ ਮੁੜ ਵਸੇਬੇ ਦੇ ਕਾਰਜਾਂ ਲਈ ਅੱਗੇ ਆਉਣ ਸੰਸਥਾਵਾਂ ਤੇ ਸਮਰੱਥ ਵਿਅਕਤੀ-ਗਿਆਨੀ ਰਘਬੀਰ ਸਿੰਘ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।