09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਲੋਕ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ-ਤਰਲੋਕ ਸਰਾਂ <br/>

ਅਜੀਤ ਡੈਸਕ 24-09-2025
ਜਲੰਧਰ ਛਾਉਣੀ, 23 ਸਤੰਬਰ (ਪਵਨ ਖਰਬੰਦਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਨਾਲ ਸਭ ਤੋਂ ਵੱਧ ਸੂਬੇ ਦੇ ਆਮ ਲੋਕਾਂ ਨੂੰ ਫਾਇਦਾ ਹੋਣ ਵਾਲਾ ਹੈ ਕਿਉਂਕਿ ਇਸ ਤਹਿਤ ਗਰੀਬ ਅਤੇ ਮੱਧ ਵਰਗ ਦੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ 10 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਮੁਫ਼ਤ ਕਰਵਾ ਸਕਣਗੇ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਇੰਚਾਰਜ ਤਰਲੋਕ ਸਿੰਘ ਸਰਾਂ ਨੇ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹ ਕਿ ਇਸ ਸਕੀਮ ਤਹਿਤ ਸਰਕਾਰੀ ਮੁਲਾਜ਼ਮਾਂ, ਅੰਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੀ ਇਸ ਦਾ ਫਾਇਦਾ ਲੈ ਸਕਣਗੀਆਂ | ਸਾਰੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ 1 ਹਜ਼ਾਰ ਤੋਂ ਵੱਧ ਨਿੱਜੀ ਹਸਪਤਾਲ ਇਸ ਸਕੀਮ ਤਹਿਤ ਇਲਾਜ ਕਰ ਸਕਣਗੇ | ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਜਲਦ ਹੀ ਪੰਜਾਬ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਵਾਲੀਆਂ ਹੋਰ ਵੀ ਸਕੀਮਾਂ ਲੈ ਕੇ ਆਵੇਗੀ ਤਾਂ ਜੋ ਸੂਬੇ ਦੇ ਆਮ ਤੇ ਗਰੀਬ ਲੋਕਾਂ ਨੂੰ ਰਾਹਤ ਮਿਲ ਸਕੇ | ਤਰਲੋਕ ਸਿੰਘ ਸਰਾਂ ਨੇ ਕਿਹਾ ਕਿ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸ਼ਟ੍ਰੇਸ਼ਨ ਸੰਬੰਧੀ ਉਨ੍ਹਾਂ ਦੇ ਵਾਰਡ 'ਚ ਕੈਂਪ ਲਾਇਆ ਜਾਵੇਗਾ, ਜਿਸ ਦਾ ਫਾਇਦਾ ਲੈਂਦੇ ਹੋਏ ਲੋਕ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਔਖੀ ਘੜੀ 'ਚ ਉਹ ਇਸ ਸਕੀਮ ਦਾ ਲਾਹਾ ਲੈ ਸਕਣ |

ਪਿਛਲੀ ਖ਼ਬਰ ਜੀ.ਐੱਸ.ਟੀ. ਰਾਹਤ-ਤਿਉਹਾਰੀ ਸੀਜ਼ਨ ਵਿਚ ਦੁਕਾਨਦਾਰਾਂ ਨੂੰ ਤੇਜ਼ੀ ਦੀ ਆਸ ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ 324 ਬੋਤਲਾਂ ਸ਼ਰਾਬ ਬਰਾਮਦ, ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।