17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ <br/>

ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ 'ਚ ਖੂਨਦਾਨ ਕੈਂਪ ਮੌਕੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਤੇ ਡਾ. ਕਮਲਜੀਤ ਸਿੰਘ ਖੂਨਦਾਨ ਕਰਦੇ ਸਮੇਂ ਨਾਲ ਕਾਲਜ ਤੇ ਹਸਪਤਾਲ ਸਟਾਫ਼ ਆਦਿ | (ਸੱਜੇ) ਭਾਈ ਘਨੱਈਆ ਜੀ ਦੇ ਜੀਵਨ ਸੰਬੰਧੀ ਅਤੇ ਉਨ੍ਹਾਂ ਵਲੋਂ ਕੀਤੀਆਂ ਮਹਾਨ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਡਾ. ਕਮਲਜੀਤ ਸਿੰਘ | ਤਸਵੀਰਾਂ- ਧੀਰਪੁਰ <br/> 25-09-2025
ਕਰਤਾਰਪੁਰ, 24 ਸਤੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਇੰਜੀਨੀਅਰ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ, ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਤੇ ਧਾਰਮਿਕ ਵਿਭਾਗ, ਐੱਨ.ਐੱਸ.ਐੱਸ ਵਿਭਾਗ ,ਐੱਨ.ਸੀ.ਸੀ ਵਿਭਾਗ ਅਤੇ ਸੰਗੀਤ ਵਿਭਾਗ ਦੀ ਦੇਖ-ਰੇਖ ਹੇਠ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਮਾਨਵ ਸੇਵਾ ਦਿਵਸ ਮੌਕੇ ਖੂਨ ਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਡਾਕਟਰ ਰੁਪਿੰਦਰਜੀਤ ਕੌਰ ਬੀ.ਟੀ.ਓ. ਸਿਵਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਹਿਸਟਰੀ ਵਿਭਾਗ ਦੇ ਮੁਖੀ ਡਾਕਟਰ ਕਮਲਜੀਤ ਸਿੰਘ ਨੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ ਦੇ ਜੀਵਨ ਸੰਬੰਧੀ ਅਤੇ ਉਹਨਾਂ ਵਲੋਂ ਮਾਨਵਤਾ ਦੀ ਸੇਵਾ ਹਿੱਤ ਕੀਤੀਆਂ ਮਹਾਨ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਲੋੜਵੰਦਾਂ ਦੀ ਸੇਵਾ ਕਰਨ ਦੇ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਲਗਾਏ ਗਏ ਖੂਨਦਾਨ ਕੈਂਪ ਵਿੱਚ ਲਗਭਗ 50 ਵਿਦਿਆਰਥੀਆਂ ਵਲੋਂ ਖੂਨਦਾਨ ਕੀਤਾ ਗਿਆ | ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ ਵੀ ਦਿੱਤੇ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਡਾ.ਗੁਰਪ੍ਰੀਤ ਸਿੰਘ ਉੱਪਲ ਨੇ ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੂਨ ਦਾਨ ਕਰਨਾ ਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇਹ ਦਾਨ ਕਰਨ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਗਗਨਦੀਪ ਕੌਰ ਸਟਾਫ ਨਰਸ, ਮਿਸਟਰ ਸੁਨੀਲ ਐਮ. ਐਲ.ਟੀ, ਤਿ੍ਪਤਾ ਐਮ.ਐਲ.ਟੀ,ਟ੍ਰੇਨਿੰਗ ਟੈਕਨੀਸ਼ੀਅਨ ਸਟਾਫ ਅਤੇ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਖ਼ੂਨਦਾਨ ਕੈਂਪ ਦੌਰਾਨ 58 ਖ਼ੂਨ ਦਾਨੀਆਂ ਨੇ ਕੀਤਾ ਖੂਨ ਦਾਨ ਅਗਲੀ ਖ਼ਬਰ 1.40 ਕਰੋੜ ਦੀ ਲਾਗਤ ਨਾਲ ਤਿਆਰ ਆਦਮਪੁਰ-ਭੋਗਪੁਰ ਰੋਡ ਤੋਂ ਪਿੰਡ ਦੂਹੜੇ ਦੀ ਸੜਕ ਦਾ ਪਵਨ ਟੀਨੂੰ ਨੇ ਕੀਤਾ ਉਦਘਾਟਨ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।