17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ <br/>

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਆਗੂ | ਤਸਵੀਰ- ਸੁਖਦੀਪ ਸਿੰਘ <br/> 25-09-2025
ਮਲਸੀਆਂ, 24 ਸਤੰਬਰ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਜ਼ਿਲ੍ਹਾ ਜਲੰਧਰ ਦੀ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮਾਣਕ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਜੁਆਇੰਟ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਦੇ ਉਲੀਕੇ ਸੰਘਰਸ਼ ਦੀ ਤਿਆਰੀ ਲਈ ਜ਼ਿਲ੍ਹਾ ਜਲੰਧਰ ਦੇ ਵਰਕਰਾਂ ਦੀ ਤਿਆਰੀ ਮੀਟਿੰਗ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ, ਜੁਆਇੰਟ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਮੁੱਖ ਸਲਾਹਕਾਰ ਸ਼ਿੰਦਰਪਾਲ ਸੰਧੂ, ਪ੍ਰੈੱਸ ਸਕੱਤਰ ਰਾਜ ਕੁਮਾਰ ਸਹੋਤਾ, ਜਗਤਾਰ ਸਿੰਘ, ਸੰਦੀਪ ਸਿੰਘ ਕੰਗ, ਭਗਵੰਤ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ ਸੰਧੂ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ 'ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ' ਵਲੋਂ ਫੌਗਿੰਗ ਕਰਵਾਈ <br/> ਅਗਲੀ ਖ਼ਬਰ ਪਿੰਡ ਸੈਫਾਬਾਦ 'ਚ 11ਵਾਂ ਵਿਸ਼ਾਲ ਭਗਵਤੀ ਜਾਗਰਣ 30 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।