04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ <br/>

ਅਜੀਤ ਡੈਸਕ 22-10-2025
ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ 'ਚ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕਾਂ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਿਆਂ 'ਚ ਨਤਮਸਤਕ ਹੋ ਕੇ ਕੀਰਤਨ ਸਰਵਣ ਕੀਤਾ | ਗੁਰਦੁਆਰਿਆਂ ਨੂੰ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ ਅਤੇ ਦੀਪਮਾਲਾ ਕੀਤੀ ਗਈ | ਸਮਾਗਮਾਂ ਦੇ ਅੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਦੇਵ ਸਿੰਘ ਅਤੇ ਭਾਈ ਬਲਦੇਵ ਸਿੰਘ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦੇ ਹੋਏ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਦੀਪਮਾਲਾ ਕੀਤੀ ਗਈ¢ ਇਸ ਮੌਕੇ ਰਜਿੰਦਰ ਸਿੰਘ ਸਾਬਕਾ ਐੱਸ.ਐੱਸ.ਪੀ., ਨਿਰੰਜਨ ਸਿੰਘ ਪ੍ਰਧਾਨ ਸਾਬਕਾ ਡਾਇਰੈਕਟਰ ਈ.ਡੀ. ਤੋਂ ਇਲਾਵਾ ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੁਲ ਤਾਰਨ ਸਿੰਘ ਅਨੰਦ, ਜੋਗਿੰਦਰ ਸਿੰਘ ਗੂੰਬਰ, ਡਾ. ਐੱਚ.ਐਮ. ਹੁਰੀਆ, ਕੰਵਲਜੀਤ ਸਿੰਘ ਕੋਛੜ, ਤੇਜਬੀਰ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਐੱਚ.ਐੱਸ. ਭਸੀਨ, ਪਰਮਿੰਦਰ ਸਿੰਘ, ਮਨਮੀਤ ਸਿੰਘ ਸੋਢੀ ਅਤੇ ਹੋਰ ਪ੍ਰਮੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ
ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਬੰਦੀ ਛੋੜ ਦਿਵਸ ਦੇ ਸੰਬੰਧ 'ਚ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ¢ ਸਜੇ ਦੀਵਾਨ ਵਿਚ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਗਿਆਨੀ ਮਨਜੀਤ ਸਿੰਘ ਅਤੇ ਗਿਆਨੀ ਜਸਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਜਰਨਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਬਾਖ਼ੂਬੀ ਨਿਭਾਉਂਦੇ ਹੋਏ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ¢ ਪ੍ਰਧਾਨ ਚਰਨਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ¢ਇਸ ਮੌਕੇ ਖ਼ਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਦੂਲ ਸਿੰਘ, ਗੁਰਮਿੰਦਰ ਸਿੰਘ ਗੋਮਾ, ਸਰਬਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ ¢ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ਼ ਬਹਾਦਰ ਨਗਰ
ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵੀ ਬੰਦੀ ਛੋੜ ਦਿਵਸ ਸੰਬੰਧੀ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਅਤੇ ਭਾਈ ਗੁਰਮੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅੰਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਨੇ ਬੰਦੀ ਛੋੜ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਮਨਜੀਤ ਸਿੰਘ ਠੁਕਰਾਲ, ਪਰਮਜੀਤ ਸਿੰਘ ਕਾਨਪੁਰੀ, ਸੈਕਟਰੀ ਕੰਵਲਜੀਤ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਹਰਜਿੰਦਰ ਸਿੰਘ ਲੈਂਡ ਲਾਰਡ, ਸੁਰਜੀਤ ਸਿੰਘ ਸੇਤੀਆ, ਗੁਰਵਿੰਦਰ ਸਿੰਘ, ਮੈਨੇਜਰ ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਦੀਵਾਲੀ ਕਰਕੇ ਸ਼ਹਿਰ ਵਿਚ 500 ਟਨ ਤੋਂ ਜ਼ਿਆਦਾ ਵਧਿਆ ਕੂੜਾ <br/> ਅਗਲੀ ਖ਼ਬਰ ਦੀਵਾਲੀ ਕਰਕੇ ਨਗਰ ਨਿਗਮ ਦਫ਼ਤਰ ਵਿਚ ਪਸਰੀ ਰਹੀ ਸੁੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।