ਜਲੰਧਰ 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ 23 ਅਕਤੂਬਰ ਦਿਨ ਵੀਰਵਾਰ ਸ਼ਾਮ 6 ਵਜੇ ਤੋਂ 9.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਇਸ ਮੌਕੇ ਭਾਈ ਅਮਨਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਰਾਤ 8.30 ਤੋਂ 9.30 ਵਜੇ ਤੱਕ ਵਿਸ਼ੇਸ਼ ਤੌਰ 'ਤੇ ਕੀਰਤਨ ਦੀ ਹਾਜ਼ਰੀ ਭਰਨਗੇ, ਗਿਆਨੀ ਸਾਹਿਬ ਸਿੰਘ ਲਖਣਾ ਜਲੰਧਰ ਵਾਲੇ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ |