04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਘਰ ਵਿਖੇ ਸੇਵਾਵਾਂ ਨਿਭਾਉਣ ਵਾਲੀ ਨੌਜਵਾਨ ਸਭਾ ਦਾ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ <br/>

ਨੌਜਵਾਨਾਂ ਨੂੰ ਸਨਮਾਨਿਤ ਕਰਦੇ ਗੁਰਮੀਤ ਸਿੰਘ ਬਿੱਟੂ ਅਤੇ ਹੋਰ ਪ੍ਰਬੰਧਕ | ਤਸਵੀਰ : ਮੁਨੀਸ਼ <br/> 22-10-2025
ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) – ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਨੌਜਵਾਨਾਂ ਵਲੋਂ ਗੁਰੂ ਘਰ ਦੇ ਸਮਾਗਮਾਂ ਅਤੇ ਨਗਰ ਕੀਰਤਨਾਂ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ, ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਹਰਮਹਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਨੂੰ ਸੇਵਾਵਾਂ 'ਚ ਸ਼ਾਮਿਲ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਗ਼ਲਤ ਸੰਗਤ ਤੋਂ ਬੱਚਕੇ ਗੁਰਸਿੱਖੀ ਜੀਵਨ ਨਾਲ ਜੁੜਨ | ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀਆਂ ਦੀ ਪਹਿਲੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਗੁਰੂ ਘਰਾਂ ਦੀਆਂ ਸੇਵਾਵਾਂ ਨਾਲ ਜੋੜਨ ਦੀ ਹੋਣੀ ਚਾਹੀਦੀ ਹੈ | ਇਸ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਨੌਜਵਾਨ ਗੁਰੂ ਘਰ ਦੇ ਸਮਾਗਮਾਂ ਦੌਰਾਨ ਲੰਗਰ ਵਰਤਾਉਣ, ਜੋੜਿਆਂ ਦੀ ਸੇਵਾ, ਸਜਾਵਟ ਜਾਂ ਸਫ਼ਾਈ ਆਦਿ ਸੇਵਾਵਾਂ ਕਰਨ ਪਹੁੰਚਦੇ ਹਨ, ਉਨ੍ਹਾਂ ਨੂੰ ਅੱਗੇ ਵੀ ਸੇਵਾਵਾਂ ਨਾਲ ਜੋੜਨ ਲਈ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 1 ਨਵੰਬਰ ਨੂੰ ਸ਼ਹਿਰ ਦਾ ਮੁੱਖ ਨਗਰ ਕੀਰਤਨ, ਪੁਰਾਤਣ ਮਾਰਗ 'ਤੇ ਸਜਾਇਆ ਜਾ ਰਿਹਾ ਹੈ | ਇਸ ਲਈ ਨੌਜਵਾਨਾਂ ਨੂੰ ਆਪਣੇ ਹੋਰ ਸਾਥੀਆਂ ਨੂੰ ਨਗਰ ਕੀਰਤਨ ਦੌਰਾਨ ਸੇਵਾਵਾਂ ਨਿਭਾਉਣ ਲਈ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਦੀ ਪ੍ਰੇਰਣਾ ਦਿੱਤੀ ਗਈ ਹੈ | ਨੌਜਵਾਨ ਸਭਾ ਦੇ ਮੁਖੀ ਜਸਕੀਰਤ ਸਿੰਘ ਜੱਸੀ ਅਤੇ ਬਾਵਾ ਗਾਬਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਨੌਜਵਾਨ ਗੁਰੂ ਘਰ ਦੀਆਂ ਸੇਵਾਵਾਂ 'ਚ ਸ਼ਾਮਿਲ ਹੋ ਰਹੇ ਹਨ ਅਤੇ ਮਾੜੀ ਸੰਗਤ ਤੋਂ ਬੱਚ ਕੇ ਗੁਰਸਿੱਖੀ ਜੀਵਨ ਵੱਲ ਵੱਧ ਰਹੇ ਹਨ | ਉਨ੍ਹਾਂ ਸੰਗਤ ਅਤੇ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਦੇ ਨਗਰ ਕੀਰਤਨ 'ਚ ਕੇਸਰੀ ਦਸਤਾਰਾਂ ਸਜਾ ਕੇ ਸ਼ਾਮਿਲ ਹੋਵੋ ਅਤੇ ਸਿੱਖੀ ਦੀ ਚੜ੍ਹਦੀ ਕਲਾ ਦਾ ਹਿੱਸਾ ਬਣੋ | ਇਸ ਮੌਕੇ ਪਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਹਰਮਨ ਸਿੰਘ, ਅਨਮੋਲ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਜਸਦੀਪ ਸਿੰਘ, ਪ੍ਰਭਗੁਣ ਸਿੰਘ, ਹਰਪ੍ਰੀਤ ਸਿੰਘ, ਹਰਮਨ ਮੱਕੜ, ਦਿਮੰਤਜੀਤ ਸਿੰਘ, ਅਜਮੇਰ ਸਿੰਘ, ਗਗਨ ਸਿੰਘ, ਅਰਸ਼ਦੀਪ ਸਿੰਘ, ਦਿਸ਼ਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਤੱਕ 2, 83. 969 ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ <br/> ਅਗਲੀ ਖ਼ਬਰ ਛੱਤ ਰਸਤੇ ਘਰ 'ਚ ਦਾਖ਼ਲ ਹੋ ਕੇ ਤੋੜੇ ਤਾਲੇ, ਲੱਖਾਂ ਦੀ ਨਕਦੀ ਅਤੇ ਕੀਮਤੀ ਸਾਮਾਨ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।