04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅੱਜ ਤੱਕ 2, 83. 969 ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ <br/>

ਅਜੀਤ ਡੈਸਕ 22-10-2025
ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੱਤਾ¢ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦÏਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਮੰਡੀਆਂ ਵਿਚ ਲਗਾਤਾਰ ਦੌਰੇ ਕਰਨ ਦੀਆਂ ਹਦਾਇਤਾਂ ਕੀਤੀਆਂ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ¢ ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਜਾਵੇ ¢ ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ¢ ਮੀਟਿੰਗ ਦÏਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,86,370 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2,83,969 ਮੀਟਿ੍ਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 678 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ¢ ਡਾ. ਅਗਰਵਾਲ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ¢

ਪਿਛਲੀ ਖ਼ਬਰ 'ਸ੍ਰੀ ਰਾਮ ਸੁਪਰ ਸਪੈਸ਼ਲਿਟੀ ਹਸਪਤਾਲ' ਦੀ ਨਵੀਂ ਇਮਾਰਤ 'ਚ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਗੁਰੂ ਘਰ ਵਿਖੇ ਸੇਵਾਵਾਂ ਨਿਭਾਉਣ ਵਾਲੀ ਨੌਜਵਾਨ ਸਭਾ ਦਾ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।