04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 22-10-2025
ਜਲੰਧਰ, 21 ਅਕਤੂਬਰ (ਪਵਨ ਖਰਬੰਦਾ)-ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਟੈਗੋਰ ਡੇ ਬੋਰਡਿੰਗ ਪਬਲਿਕ ਸਕੂਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸ੍ਰੀ ਅਭੈ ਕੁਮਾਰ ਜੈਨ ਐਡਵੋਕੇਟ ਅਤੇ ਸਕੂਲ ਦੀ ਡੀਨ ਸ੍ਰੀਮਤੀ ਵਿਨੋਦ ਸ਼ਸ਼ੀ ਜੈਨ ਨੇ ਸ਼ਿਰਕਤ ਕੀਤੀ | ਇਸ ਮੌਕੇ ਟੈਗੋਰ ਡੇ ਬੋਰਡਿੰਗ ਪਬਲਿਕ ਸਕੂਲ ਐਜੂਕੇਸ਼ਨਲ ਸੁਸਾਇਟੀ ਦੇ ਤਿੰਨਾਂ ਸਕੂਲਾਂ ਦੇ ਪਿ੍ੰਸੀਪਲ, ਅਧਿਆਪਕ ਤੇ ਵਿਦਿਆਰਥੀ ਸ਼ਾਮਿਲ ਹੋਏ | ਮੁੱਖ ਮਹਿਮਾਨ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ | ਪ੍ਰੋਗਰਾਮ ਦਾ ਅਗਾਜ਼ ਜੋਤ ਜਗਾ ਕੇ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਰੰਗੋਲੀ, ਦੀਵਾ ਮੇਕਿੰਗ, ਕਾਰਡ ਮੇਕਿੰਗ , ਕਲਾਸ ਡੈਕੋਰੇਸ਼ਨ ਆਦਿ ਕਰਵਾਈ ਗਈ | ਇਸ 'ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ | ਵਿਦਿਆਰਥੀਆਂ ਦੀ ਰੈਂਪ ਵਾਕ ਪ੍ਰੋਗਰਾਮ ਦੌਰਾਨ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਮੁੱਖ ਮਹਿਮਾਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਭ ਦੇ ਜੀਵਨ ਨੂੰ ਖੁਸ਼ੀਆਂ ਨਾਲ ਰੋਸ਼ਨ ਕਰੇ ਤੇ ਸਭ ਦੀ ਜ਼ਿੰਦਗੀ ਵਿੱਚ ਗਿਆਨ ਦਾ ਚਾਨਣ ਫੈਲਾਏ |

ਪਿਛਲੀ ਖ਼ਬਰ ਅਪਾਹਜ ਆਸ਼ਰਮ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।