07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਚੋਹਕਾਂ ਵਿਖੇ ਬੰਦੀਛੋੜ ਦਿਵਸ ਸਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-10-2025
ਚੁਗਿੱਟੀ/ਜੰਡੂ ਸਿੰਘਾ, 21 ਅਕਤੂਬਰ (ਨਰਿੰਦਰ ਲਾਗੂ) ਗੁਰਦੁਆਰਾ ਸਿੰਘ ਸਭਾ ਚੋਹਕਾਂ ਵਿਖੇ ਸਮੂਹ ਸੰਗਤਾਂ ਵਲੋਂ ਬੰਦੀ ਛੋੜ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤਾ ਗਿਆ |ਉਸ ਤੋਂ ਬਾਅਦ ਢਾਡੀ ਭਾਈ ਹਰਪਾਲ ਸਿੰਘ ਤੇ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੰਬਰਦਾਰ ਜਰਨੈਲ ਸਿੰਘ ਨੇ ਆਖਿਆ ਕਿ ਮਨੁੱਖੀ ਜੀਵਨ ਦਾ ਅਸਲ ਮਨੋਰਥ ਪ੍ਰਭੂ ਦੀ ਭਗਤੀ ਹੈ ਜਿਸ ਪ੍ਰਤੀ ਆਪਾਂ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਵੱਲੋਂ ਰਾਗੀ ਤੇ ਢਾਡੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸਿੱਖ ਤਾਲਮੇਲ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ <br/> ਅਗਲੀ ਖ਼ਬਰ ਜੇ.ਸੀ. ਕਲੱਬ ਦੀਵਾਲੀ ਫਨ ਮੇਲੇ ਦਾ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ ਵਲੋਂ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।