ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਬੰਦੀ ਛੋੜ ਦਿਵਸ ਮਨਾਉਂਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅੱਜ ਉਨ੍ਹਾਂ ਬੰਦੀ ਸਿੰਘਾਂ ਜੋ ਆਪਣੀ ਸਜਾ ਤੋ ਕਿੱਤੇ ਵੱਧ ਸਮੇਂ ਤੋਂ ਜੇਲ੍ਹ ਅੰਦਰ ਬੰਦ ਹਨ ਦੀ ਰਿਹਾਈ ਅਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਗੁਰਦਵਾਰਾ ਸੱਚਖੰਡ ਦਰਬਾਰ ਇਸਲਾਮ ਗੰਜ ਵਿਖੇ ਅਰਦਾਸ ਕੀਤੀ ਗਈ | ਇਸ ਮÏਕੇ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਨਾਗੀ ਨੇ ਕਿਹਾ ਕਿ ਇਸ ਦੇਸ਼ ਵਿਚ ਘੱਟ ਗਿਣਤੀਆਂ ਤੇ ਦਲਿਤਾਂ ਲਈ ਹੋਰ ਕਾਨੂੰਨ ਹੈ ਅਤੇ ਬਾਕੀਆਂ ਲਈ ਹੋਰ | ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਤੋਂ ਕੋਈ ਆਸ ਨਹੀਂ ਹੈ, ਇਸ ਲਈ ਸਿਰਫ਼ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਟੇਕ ਹੈ ਸਮੂਹ ਮੈਂਬਰਾਂ ਨੇ ਸੰਗਤੀ ਰੂਪ 'ਚ ਅਰਦਾਸ ਕੀਤੀ ਹੈ ਕਿ ਜਿਸ ਤਰਾਂ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਇਸੇ ਤਰਾਂ ਧਰਮੀ ਬੰਦੀ ਸਿੰਘਾਂ ਨੂੰ ਵੀ ਰਿਹਾ ਕਰਵਾਉਣ | ਇਸ ਮÏਕੇ ਤੇ ਤਰਲੋਚਨ ਸਿੰਘ ਭਸੀਨ, ਹਰਪਾਲ ਸਿੰਘ ਪਾਲੀ ਚੱਢਾ, ਅਰਵਿੰਦਰ ਪਾਲ ਸਿੰਘ ਬੱਬਲੂ, ਅਮਨਦੀਪ ਸਿੰਘ ਬੱਗਾ, ਦਮਨਜੀਤ ਸਿੰਘ, ਗੁਰਮੀਤ ਸਿੰਘ ਭਾਟੀਆ, ਮਨਦੀਪ ਸਿੰਘ ਟਿੰਕੂ, ਹਰਨੇਕ ਸਿੰਘ ਨੇਕੀ, ਹੰਸ ਰਾਜ, ਬÏਬੀ ਬਹਿਲ, ਲਖਬੀਰ ਸਿੰਘ ਲੱਕੀ, ਬਲਵਿੰਦਰ ਸਿੰਘ, ਹਰੀਸ਼ ਕੁਮਾਰ ਅਤੇ ਸੰਤੋਖ ਸਿੰਘ ਹਾਜ਼ਰ ਸਨ |