ਗੁਰਾਇਆ, 21 ਅਕਤੂਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ 110 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਸਰਵਨ ਸਿੰਘ ਬਲ ਡੀ.ਐੱਸ.ਪੀ. ਫਿਲੌਰ ਨੇ ਦੱਸਿਆਂ ਕਿ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ.ਐੱਚ.ਓ. ਨੇ ਏ.ਐੱਸ.ਆਈ. ਜੰਗ ਬਹਾਦਰ ਚੌਂਕੀ ਇੰਚਾਰਜ ਦੁਸਾਂਝ ਕਲ੍ਹਾਂ ਨੇ ਨਾਕਾਬੰਦੀ ਦੌਰਾਨ ਸ਼ਿਵਾ ਪੁੱਤਰ ਰਾਮ ਪਾਲ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਗੁਰਾਇਆ, ਹਾਲ ਵਾਸੀ ਅਮਨ ਕਾਲੋਨੀ ਗੁਰਾਇਆ ਅਤੇ ਹਿਮਾਂਸ਼ੂ ਸ਼ਰਮਾ ਪੁੱਤਰ ਅਮਰਦੀਪ ਸ਼ਰਮਾ ਵਾਸੀ ਮਟਕੇ ਵਾਲੀ ਗਲੀ ਬੜਾ ਪਿੰਡ ਰੋਡ ਗੁਰਾਇਆ ਨੂੰ ਕਾਬੂ ਕਰਕੇ ਉਸ ਕੋਲੋਂ 110 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆ ਹਨ | ਪੁਲਿਸ ਨੇ ਮੁਕੱਦਮਾ ਨੰਬਰ 193 ਜੁਰਮ 22-61-85 ਐੱਨ.ਡੀ.ਪੀ.ਐੱਸ. ਐਕਟ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁੱਛ-ਗਿੱਛ ਦੌਰਾਨ ਉਕਤ ਦੱਸਿਆ ਕਿ ਉਨ੍ਹਾਂ ਇਹ ਗੋਲੀਆਂ ਮਨਜੋਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸਮਰਾੜੀ ਕੋਲੋਂ ਲੈ ਕੇ ਆਏ ਹਨ |