22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਟ੍ਰੈਫਿਕ ਪੁਲਿਸ ਨੇ ਆਵਾਜਾਈ ਦੇ ਰੂਟਾਂ 'ਚ ਕੀਤੀ ਤਬਦੀਲੀ <br/>

ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ 1 ਨਵੰਬਰ ਦਿਨ ਸਨਿਚਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਟ੍ਰੈਫ਼ਿਕ ਲਈ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ¢ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ, ਜਲੰਧਰ ਤੋਂ ਹੋਵੇਗੀ ਜੋ ਕਿ ਐਸ.ਡੀ. ਕਾਲਜ, ਭਾਰਤ ਸੋਡਾ ਵਾਟਰ ਫੈਕਟਰੀ, ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜ ਪੀਰ ਚੌਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕ ਗੇਟ, ਪਟੇਲ ਚੌਕ, ਸਬਜੀ ਮੰਡੀ ਚੌਕ, ਜੇਲ੍ਹ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕ ਚੌਕ (ਜੋਤੀ ਚੌਕ), ਰੈਣਕ ਬਜਾਰ, ਮਿਲਾਪ ਚੌਕ ਵੱਲ ਦੀ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਪੁੱਜ ਕੇ ਸਮਾਪਤ ਹੋਵੇਗਾ | ਨਗਰ ਕੀਰਤਨ 'ਚ ਸੰਗਤ ਦੀ ਭਾਰੀ ਆਮਦ ਨੂੰ ਧਿਆਨ 'ਚ ਰੱਖਦਿਆਂ ਨਗਰ ਕੀਰਤਨ ਦੇ ਰਸਤੇ 'ਤੇ ਮਿਤੀ 1-11-2025 ਨੂੰ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਵਾਹਨਾਂ ਦੀ ਅਵਾਜਾਈ ਨੂੰ ਬਦਲਿਆ ਗਿਆ ਹੈ, ਤਾਂ ਜੋ ਇਸ ਦੌਰਾਨ ਟਰੈਫ਼ਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲਦਾ ਰਹੇ |
ਟਰੈਫ਼ਿਕ 'ਚ ਬਦਲਾਅ
ਅਜੀਤ ਚੌਕ (ਮਦਨ ਫਿਲੌਰ ਮਿੱਲ ਚੌਕ), ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ ਦੋਮੋਰੀਆ ਪੁੱਲ, ਕਿਸ਼ਨਪੁਰਾ ਚੌਕ/ਰੇਲਵੇ ਫਾਟਕ, ਦੁਆਬਾ ਚੌਕ/ਰੇਲਵੇ ਫਾਟਕ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿੱਕ-ਚਿੱਕ ਚੌਕ, ਲਕਸ਼ਮੀ ਨਰਾਇਣ ਮੰਦਿਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਖ਼ਦੂਮਪੁਰਾ ਗਲੀ (ਫੁੱਲਾਂਵਾਲਾ ਚੌਕ), ਪਲਾਜ਼ਾ ਚੌਕ, ਕੰਪਨੀ ਬਾਗ ਚੌਕ (ਪੀ.ਐਨ.ਬੀ. ਚੌਕ), ਮਿਲਾਪ ਚੌਕ ਅਤੇ ਸ਼ਾਸ਼ਤਰੀ ਮਾਰਕਿਟ ਚੌਕ ਤੋਂ ਵਾਹਨਾਂ ਦੀ ਅਵਾਜਾਈ ਨੂੰ ਬਦਲਿਆ ਗਿਆ ਹੈ | ਏ.ਡੀ.ਸੀ.ਪੀ. ਟ੍ਰੈਫ਼ਿਕ ਗੁਰਬਾਜ ਸਿੰਘ ਵਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ, ਕਿ 1 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਅਵਾਜਾਈ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲਦਾ ਰੱਖਣ ਲਈ ਸਹਿਯੋਗ ਦਿੰਦਿਆਂ ਬਦਲਵੇਂ ਰੂਟਾਂ ਦਾ ਇਸਤੇਮਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟ੍ਰੈਫ਼ਿਕ ਪੁਲਿਸ ਹੈਲਪ ਲਾਈਨ ਨੰਬਰ 0181-2227296 'ਤੇ ਸੰਪਰਕ ਕੀਤਾ ਜਾ ਸਕਦਾ ਹੈ¢

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਪ੍ਰੀਤ ਨਗਰ ਵਿਖੇ ਕਰਵਾਇਆ ਜੂਨੀਅਰ ਕ੍ਰਿਕਟ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।