08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡਿਪਟੀ ਕਮਿਸ਼ਨਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਸੰਬੰਧੀ ਪੋਸਟਰ ਜਾਰੀ

ਅਜੀਤ ਡੈਸਕ 02-11-2025
ਜਲੰਧਰ, 1 ਨਵੰਬਰ (ਚੰਦੀਪ ਭੱਲਾ)-ਭਿ੍ਸ਼ਟਾਚਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 'ਚੌਕਸੀ-ਸਾਡੀ ਸਾਂਝੀ ਜ਼ਿੰਮੇਵਾਰੀ' ਤਹਿਤ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਵੀ ਮੌਜੂਦ ਸਨ¢ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਮਾਜ ਵਿਚ ਭਿ੍ਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਵਿਰੁੱਧ ਜੰਗ ਨੂੰ ਸਾਂਝੇ ਹੰਭਲਿਆਂ ਨਾਲ ਹੀ ਜਿੱਤਿਆ ਜਾ ਸਕਦਾ ਹੈ¢ ਡਾ. ਅਗਰਵਾਲ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦਾ ਮਕਸਦ ਜਾਗਰੂਕਤਾ ਪੈਦਾ ਕਰਨਾ ਅਤੇ ਸਭ ਨੂੰ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਵਿਚ ਸਮੂਹਿਕ ਤੌਰ 'ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ¢ ਉਨ੍ਹਾਂ ਲੋਕਾਂ ਖ਼ਾਸ ਕਰ ਨÏਜਵਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਐੱਸ.ਐੱਸ.ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਜਾਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮਾਂ/ਫੰਡਜ਼ ਦੀ ਦੁਰਵਰਤੋਂ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਨੰਬਰ ਅਤੇ ਵੈੱਬਸਾਈਟ 'ਤੇ ਕੀਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜੈਵਿਕ ਮੰਡੀ ਅੱਜ ਅਗਲੀ ਖ਼ਬਰ ਪੰਜਾਬ ਦਿਵਸ ਮੌਕੇ ਗੁਰਦੁ ਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।