09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦ ਗੁਰੂਕੁਲ ਸਕੂਲ 'ਚ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ

ਅਜੀਤ ਡੈਸਕ 23-11-2025
ਜਲੰਧਰ, 22 ਨਵੰਬਰ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮÏਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਭਾਸ਼ਨ ਰਾਹੀਂ ਗੁਰੂ ਜੀ ਦੇ ਜੀਵਨ, ਕੁਰਬਾਨੀ ਅਤੇ ਸਮਰਪਣ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ¢ ਇਸ ਮÏਕੇ ਨੂੰ ਮਨਾਉਣ ਲਈ ਸਕੂਲ ਵਿੱਚ ਪੰਜਾਬੀ ਕਵਿਤਾ ਉਚਾਰਨ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ¢ ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਸਾਰੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਣ ਲਈ ਉਤਸ਼ਾਹਿਤ ਕੀਤਾ ¢ ਸਕੂਲ ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ 'ਤੇ ਚੱਲ੍ਹਣ ਲਈ ਪ੍ਰੇਰਿਤ ਕੀਤਾ ¢ ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਾਨੂੰ ਸੱਚ, ਨਿਆਂ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ¢
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਜਨਰਲ ਨਾਲੇਜ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬੇਕਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਾਬਪੋਸ਼ ਚੋਰ ਨੇ ਨਕਦੀ ਉਡਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।