22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਵੀ ਦਰਬਾਰ ਕਰਵਾਇਆ

ਅਜੀਤ ਡੈਸਕ 25-11-2025
• ਰਛਪਾਲ ਸਿੰਘ ਪਾਲ ਸਮੇਤ ਪੰਥ ਪ੍ਰਸਿੱਧ ਕਵੀਆਂ ਨੇ ਭਰੀ ਹਾਜ਼ਰੀ
ਜਲੰਧਰ, 24 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ ਸ਼ਹੀਦੀ ਕਵੀ ਦਰਬਾਰ ਕਰਵਾਇਆ ਗਿਆ | ਇਸ ਦੌਰਾਨ ਭਾਈ ਰਛਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਗਿਆਨੀ ਮਨਜੀਤ ਸਿੰਘ ਸੇਵਕ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ | ਦੇਰ ਰਾਤ ਤੱਕ ਸਜਾਏ ਗਏ ਦੀਵਾਨ 'ਚ ਉੱਚ ਕੋਟੀ ਦੇ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ | ਇਸ ਕਵੀ ਦਰਬਾਰ 'ਚ ਉੱਘੇ ਕਵੀ ਰਛਪਾਲ ਸਿੰਘ ਪਾਲ (ਪੰਜਾਬ ਦਾ ਰਫ਼ੀ), ਚਰਨਜੀਤ ਸਿੰਘ ਚੰਨ ਲੁਧਿਆਣਾ, ਜ਼ਮੀਰ ਅਲੀ ਜ਼ਮੀਰ, ਬੀਬੀ ਸਰਬਜੀਤ ਕੌਰ ਸਰਬ, ਡਾ. ਸੁਖਜਿੰਦਰ ਕੌਰ ਪਠਾਨਕੋਟ ਆਦਿ ਨੇ ਆਪਣੀਆਂ ਰਚਨਾਵਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ |
ਸਮਾਗਮ ਦੌਰਾਨ ਸਟੇਜ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਉਂਦੇ ਹੋਏ ਦੱਸਿਆ ਕਿ ਮੰਗਲਵਾਰ ਦੁਪਹਿਰ 3 ਵਜੇ ਤੱਕ ਅਤੇ ਰਾਤ 10 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਸੁਖਪ੍ਰੀਤ ਸਿੰਘ, ਤਜਿੰਦਰ ਸਿੰਘ, ਜਗਤਾਰ ਸਿੰਘ ਰਾਜਪੁਰਾ, ਦਿਲ ਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸਤਿੰਦਰ ਪਾਲ ਸਿੰਘ ਲੁਧਿਆਣਾ ਅਤੇ ਰਛਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਾਉਣਗੇ | ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ 2018 'ਚ ਮੁੰਬਈ ਗਏ ਜਲੰਧਰ ਦੇ ਮੇਅਰਾਂ ਦੇ ਇੱਕ ਵਫ਼ਦ ਨੇ ਕੀਤੀ ਸੀ ਧਰਮਿੰਦਰ ਨਾਲ ਮੁਲਾਕਾਤ ਜਲੰਧਰ ਨਾਲ ਵੀ ਜੁੜੀਆਂ... ਅਗਲੀ ਖ਼ਬਰ ਮੋਚੀਆਂ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰੀ 'ਚ ਸ਼ਾਮਿਲ ਵਿਅਕਤੀ ਦੀ ਗ਼ੈਰਕਾਨੂੰਨੀ ਇਮਾਰਤ ਢਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।