22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ

ਅਜੀਤ ਡੈਸਕ 25-11-2025
ਜਲੰਧਰ, 24 ਨਵੰਬਰ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸੰਗਠਨਾਂ ਵਲੋਂ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿਚ 9 ਥਾਵਾਂ ਨਿਰਧਾਰਿਤ ਕੀਤੀਆਂ ਹਨ ¢ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿਚ ਪੁੱਡਾ ਗਰਾਊਾਡ ਤਹਿਸੀਲ ਕੰਪਲੈਕਸ ਜਲੰਧਰ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਾਡ ਜਲੰਧਰ ਛਾਉਣੀ, ਇੰਪਰੂਵਮੈਂਟ ਟਰੱਸਟ ਗਰਾਊਾਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ, ਨਕੋਦਰ ਦੇ ਪੱਛਮੀ ਪਾਸੇ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲÏਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ ¢ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟ੍ਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਅਗਾਊਾ ਪ੍ਰਵਾਨਗੀ ਲੈਣੀ ਹੋਵੇਗੀ¢ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਇਸ ਤਰ੍ਹਾਂ ਕੋਈ ਹੋਰ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ¢ ਆਰਗੇਨਾਈਜ਼ਰ ਨੂੰ ਹਰੇਕ ਢੁਕਵੇਂ ਜੰਕਸ਼ਨ 'ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਨ ਮਾਰਚ ਯਕੀਨੀ ਬਣਾਉਣ ਸੰਬੰਧੀ ਲਿਖਤੀ ਦੇਣਾ ਹੋਵੇਗਾ ¢ ਰੋਸ ਵਿਖਾਵੇ ਦੌਰਾਨ ਆਪਣੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਲਈ ਆਰਗੇਨਾਈਜ਼ਰ/ਪ੍ਰਦਰਸ਼ਨਕਾਰੀ ਜ਼ਿੰਮੇਵਾਰ ਹੋਣਗੇ¢ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ¢
ਪਿਛਲੀ ਖ਼ਬਰ ਸਿਆਸੀ ਦਬਾਅ ਹੇਠ ਬੁਲਾਈ ਗਈ ਨਗਰ ਕੌਂਸਲ ਨਕੋਦਰ ਦੀ ਮੀਟਿੰਗ-ਰਾਣਾ ਰੰਧਾਵਾ ਅਗਲੀ ਖ਼ਬਰ ਜਲੰਧਰ ਨਾਲ ਵੀ ਜੁੜੀਆਂ ਰਹੀਆਂ ਨੇ 'ਹੀ-ਮੈਨ' ਧਰਮਿੰਦਰ ਦੀਆਂ ਯਾਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।