22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮੋਚੀਆਂ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰੀ 'ਚ ਸ਼ਾਮਿਲ ਵਿਅਕਤੀ ਦੀ ਗ਼ੈਰਕਾਨੂੰਨੀ ਇਮਾਰਤ ਢਾਹੀ

ਅਜੀਤ ਡੈਸਕ 25-11-2025
• ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਕਾਰਵਾਈ
ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਮੋਚੀਆਂ ਮੁਹੱਲਾ, ਬਸਤੀ ਸ਼ੇਖ 'ਚ ਨਸ਼ਾ ਤਸਕਰੀ ਨਾਲ ਜੁੜੇ ਇਕ ਵਿਅਕਤੀ ਦੀ ਗ਼ੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ ਇਸ ਕਾਰਵਾਈ ਦੀ ਜੁਆਇੰਟ ਪੁਲਿਸ ਕਮਿਸ਼ਨਰ ਡਾ. ਸੰਦੀਪ ਕੁਮਾਰ ਸ਼ਰਮਾ ਨੇ ਖੁਦ ਮੌਕੇ 'ਤੇ ਪਹੁੰਚ ਕੇ ਨਿਗਰਾਨੀ ਕੀਤੀ | ਉਨ੍ਹਾਂ ਦੱਸਿਆ ਕਿ ਵਿਸ਼ਾਲ ਉਰਫ਼ ਲੋਟਾ ਪੁੱਤਰ ਪਿੰਕਾ ਵਾਸੀ ਮੋਚੀਆਂ ਮੁਹੱਲਾ, ਬਸਤੀ ਸ਼ੇਖ ਵਲੋਂ ਕੀਤੀ ਗਈ ਗ਼ੈਰਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਸ਼ਾਲ ਉਰਫ਼ ਲੋਟਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਸੱਤ ਮੁਕੱਦਮੇ ਦਰਜ ਹਨ | ਇਸ ਮੌਕੇ ਏ.ਡੀ.ਸੀ.ਪੀ (ਸਿਟੀ-2) ਹਰਿੰਦਰ ਸਿੰਘ ਗਿੱਲ, ਏ.ਸੀ.ਪੀ. (ਪੱਛਮੀ) ਗਗਨਦੀਪ ਸਿੰਘ ਘੁੰਮਣ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ —ਮਾਮਲਾ 13 ਸਾਲਾ ਲੜਕੀ ਦੀ ਸਹੇਲੀਆਂ ਦੇ ਪਿਤਾ ਵਲੋਂ ਕੀਤੀ ਹੱਤਿਆ ਦਾ— ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਹਸਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।