22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਹਸਪਤਾਲ ਬੜਾ ਪਿੰਡ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ ਤਹਿਤ ਕੈਂਪ

ਅਜੀਤ ਡੈਸਕ 25-11-2025
ਗੁਰਾਇਆ, 24 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਮੁਹਿੰਮ ਤਹਿਤ ਗਰਭਵਤੀ ਮਹਿਲਾਵਾਂ ਦੀ ਜਾਂਚ ਸਬੰਧੀ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮਕਸਦ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਜਾਂਚ ਕਰਕੇ ਉਨ੍ਹਾਂ ਦੀ ਸਿਹਤ ਨੂੰ ਸੁਨਿਸ਼ਚਿਤ ਕਰਨਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਾਰੇ ਸਰਕਾਰੀ ਸਿਹਤ ਕੇਂਦਰਾਂ, ਜ਼ਿਲ੍ਹਾ ਹਸਪਤਾਲਾਂ ਅਤੇ ਸਮੂਹਕ ਸਿਹਤ ਕੇਂਦਰਾਂ 'ਚ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਦੀ ਸਿਹਤ ਦੀ ਪੂਰੀ ਜਾਂਚ ਜਿਸ ਵਿੱਚ ਖੂਨ ਦੀ ਜਾਂਚ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣਾ, ਖੂਨ ਦੀ ਕਮੀ ਨੂੰ ਪਛਾਣਨਾ ਅਤੇ ਉਸਦਾ ਇਲਾਜ ਕਰਨਾ, ਉੱਚ-ਜੋਖਮ ਗਰਭਾਧਾਨਾਂ ਦੀ ਪਛਾਣ ਅਤੇ ਮਾਤਾ-ਬੱਚੇ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਉਠਾਉਣਾ ਹੈ |
ਪਿਛਲੀ ਖ਼ਬਰ ਸ਼ਾਹਕੋਟ ਵਿਖੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ ਅਗਲੀ ਖ਼ਬਰ —ਮਾਮਲਾ 13 ਸਾਲਾ ਲੜਕੀ ਦੀ ਸਹੇਲੀਆਂ ਦੇ ਪਿਤਾ ਵਲੋਂ ਕੀਤੀ ਹੱਤਿਆ ਦਾ— ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਹਸਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।