22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਾਹਕੋਟ ਵਿਖੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਅਜੀਤ ਡੈਸਕ 25-11-2025
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 25 ਤੇ 26 ਨਵੰਬਰ ਦਿਨ ਮੰਗਲਵਾਰ ਤੇ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਕਰਵਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਸੁਰਿੰਦਰ ਸਿੰਘ-ਭਾਈ ਨਛੱਤਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ), ਪ੍ਰੋ. ਮਨਿੰਦਰਪਾਲ ਸਿੰਘ (ਰੋਪੜ ਵਾਲੇ), ਭਾਈ ਕਰਨਵੀਰ ਸਿੰਘ (ਚਮਕੌਰ ਸਾਹਿਬ ਵਾਲੇ), ਭਾਈ ਮਨਪ੍ਰੀਤ ਸਿੰਘ (ਸ਼ਾਹਕੋਟ ਵਾਲੇ) ਸੰਗਤਾਂ ਨੂੰ ਗੁਰਬਾਣੀ-ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਦੱਸਿਆ ਕਿ ਸ਼ਹੀਦੀ ਪੁਰਬ ਦੇ ਸੰਬੰਧ 'ਚ ਰੋਜ਼ਾਨਾ ਸਵੇਰੇ 5 ਵਜੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜੋ ਕਿ 25 ਨਵੰਬਰ ਤੱਕ ਜਾ ਰਹਿਣਗੀਆਂ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ/ਕਾਲਜ 'ਚ ਸਮਾਗਮ ਅਗਲੀ ਖ਼ਬਰ ਸਰਕਾਰੀ ਹਸਪਤਾਲ ਬੜਾ ਪਿੰਡ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ ਤਹਿਤ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।