22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ/ਕਾਲਜ 'ਚ ਸਮਾਗਮ

ਅਜੀਤ ਡੈਸਕ 25-11-2025
ਮਲਸੀਆਂ, 24 ਨਵੰਬਰ (ਸੁਖਦੀਪ ਸਿੰਘ)- ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ/ਕਾਲਜ, ਸੀਚੇਵਾਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਗਮ ਦੌਰਾਨ ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ ਚੱਕ ਚੇਲਾ ਅਤੇ ਸਰਪੰਚ ਬੂਟਾ ਸਿੰਘ ਸੀਚੇਵਾਲ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਹਰਿਜੱਸ ਕੀਰਤਨ ਕੀਤਾ, ਉਪਰੰਤ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਸੰਬੰਧੀ ਕਵਿਤਾਵਾਂ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕੁਇਜ਼ ਮੁਕਾਬਲਾ ਅਤੇ ਲੇਖ ਮੁਕਾਬਲਾ ਵੀ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ, ਸਕੂਲ ਦੇ ਪਿ੍ੰਸੀਪਲ ਰਜਵੰਤ ਕੌਰ ਅਤੇ ਪਿ੍ੰਸੀਪਲ ਸਤਪਾਲ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ |
ਪਿਛਲੀ ਖ਼ਬਰ ਸੈਨੇਟਰੀ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਸ਼ਾਹਕੋਟ ਵਿਖੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।