22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

2 ਤੋਂ 4 ਦਸੰਬਰ ਤੱਕ ਕੰਮ ਬੰਦ ਕਰ ਕੇ ਦਫ਼ਤਰਾਂ ਅੱਗੇ ਧਰਨੇ-ਪ੍ਰਦਰਸ਼ਨ ਕਰਨ ਦਾ ਐਲਾਨ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਦੌਰਾਨ ਸ਼ਾਮਿਲ ਮੁਲਾਜ਼ਮ | ਤਸਵੀਰ : ਸੁਖਦੀਪ ਸਿੰਘ <br/> 25-11-2025
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆ, ਸੀਨੀਅਰ ਮੀਤ ਪ੍ਰਧਾਨ ਪੁਨੀਤ ਕੁਮਾਰ ਹੁਸ਼ਿਆਰਪੁਰ, ਮੀਤ ਪ੍ਰਧਾਨ ਸਰਬਜੀਤ ਸਿੰਘ ਰੋਪੜ ਅਤੇ ਸੂਬਾ ਸਕੱਤਰ ਮੋਹਨ ਭਗਤ ਲੁਧਿਆਣਾ ਦੀ ਅਗਵਾਈ ਹੇਠ ਕੀਤੀ ਸੂਬਾ ਪੱਧਰੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਨਾਨਕ ਰਾਮ ਸ਼ਾਹਕੋਟ ਨੇ ਦੱਸਿਆ ਕਿ ਅਸੀਂ ਪਿੱਛਲੇ ਕਈ ਸਾਲਾਂ ਤੋਂ ਫ਼ਰਦ ਕੇਂਦਰਾਂ 'ਚ ਆਪਣੀਆਂ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਾਂ ਅਤੇ ਪੰਜਾਬ ਮਾਲ ਰਿਕਾਰਡ ਦੇ ਸੰਬੰਧਤ ਕੰਮਾਂ ਨੂੰ ਦਿਨ-ਰਾਤ ਇੱਕ ਕਰਕੇ ਕੰਪਿਊਟਰਾਈਜ਼ ਕੀਤਾ ਪਰ ਕਿਸੇ ਵੀ ਸਰਕਾਰ ਜਾਂ ਹੋਰ ਸਰਕਾਰੀ ਅਫ਼ਸਰਸਾਹੀ ਵਲੋਂ ਫ਼ਰਦ ਕੇਂਦਰਾਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਬਾਰ-ਬਾਰ ਫ਼ਰਦ ਕੇਂਦਰ ਆਪ੍ਰੇਟਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਡੀ.ਸੀ. ਰੇਟ ਮੁਤਾਬਕ ਤਨਖ਼ਾਹ, ਸਿਹਤ-ਸਹੂਲਤਾਂ ਅਤੇ ਫ਼ਰਦ ਕੇਂਦਰ ਮੁਲਾਜ਼ਮਾਂ ਦੀ ਪੱਕੀ ਨੌਕਰੀ ਸੰਬੰਧੀ ਨੀਤੀ ਤਿਆਰ ਕਰਨ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵਿਭਾਗ ਅਧੀਨ ਕਰਨ ਸੰਬੰਧੀ ਆਪਣੇ ਮੰਗ-ਪੱਤਰ ਦਿੱਤੇ ਗਏ, ਪਰ ਸਰਕਾਰਾਂ ਅਤੇ ਸਰਕਾਰੀ ਅਫ਼ਰਸਾਹੀ ਦੇ ਕੰਨਾਂ 'ਤੇ ਜੂੰ ਵੀ ਨਹੀਂ ਸਰਕੀ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ 2 ਤੋਂ 4 ਦਸੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ 'ਚ ਕੰਮ ਬੰਦ ਕਰਕੇ ਆਪਣੇ ਦਫ਼ਤਰਾਂ ਅੱਗੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ | ਉਸ ਫ਼ੈਸਲੇ ਅਧੀਨ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਵੀ ਸਾਂਝੀਆਂ ਮੰਗਾਂ ਨੂੰ ਲੈ ਕੇ ਹਰੇਕ ਤਹਿਸੀਲ ਅਤੇ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੈਨੇਟਰੀ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।