ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ
ਅਜੀਤ ਡੈਸਕ
25-11-2025
ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਬੀਬੀ ਸੰਦੀਪ ਕੌਰ ਭੁੱਲਾਰਾਈ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਾਇਆ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਤੇ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਪਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਜਰਨੈਲ ਸਿੰਘ, ਸੁਖਵੀਰ ਸਿੰਘ, ਰਘਬੀਰ ਸਿੰਘ, ਸੁਰਿੰਦਰ ਸਿੰਘ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ |