ਨਕੋਦਰ, 3 ਦਸੰਬਰ (ਤਿਲਕ ਰਾਜ ਸ਼ਰਮਾ)-ਗੁਰੂ ਨਾਨਕ ਨੈਸ਼ਨਲ ਕਾਲਜ ਅਤੇ ਗੁਰੂ ਨਾਨਕ ਨੈਸ਼ਨਲ ਕਾਲਜੀਏਟ ਸਕੂਲ ਵਲੋਂ ਸਾਂਝੇ ਤੌਰ 'ਤੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪ੍ਰੋ. ਮੇਨਕਾ ਧੀਰ ਕੋਆਰਡੀਨੇਟਰ ਐਨ. ਐਸ. ਐਸ. ਅਤੇ ਰੈੱਡ ਰਿਬਨ ਕਲੱਬ ਅਤੇ ਕੋਆਰਡੀਨੇਟਰ ਮਿਸਜ਼ ਖੁਸ਼ਦੀਪ ਕੌਰ ਦੀ ਦੇਖ-ਰੇਖ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਏਡਜ਼ ਸੰਬੰਧੀ ਜਾਣਕਾਰੀ ਭਰਪੂਰ ਭਾਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਪਿੰ੍ਰਸੀਪਲ ਡਾ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਾਗਰੂਕ ਕੀਤਾ ਕਿ ਵਿਭਚਾਰੀ ਪੁਰਸ਼ ਅਤੇ ਔਰਤਾਂ ਇਸ ਬਿਮਾਰੀ ਦੇ ਪਸਾਰ ਦਾ ਮੁੱਖ ਕਾਰਨ ਹਨ | ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਜੇ ਅੱਜ ਸੰਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੁੱਚੇ ਆਚਰਨ ਦੀ ਸਿੱਖਿਆ ਅਪਨਾ ਲਵੇ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਸਮੁੱਚੀ ਮਨੁੱਖਤਾ ਦਾ ਕਲਿਆਣ ਹੋ ਸਕਦਾ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਸਮਾਜ ਨੂੰ ਇਸ ਰੋਗ ਬਾਰੇ ਜਾਗਰਿਤ ਕਰਨ ਲਈ ਉਪਰਾਲੇ ਕਰਨ ਲਈ ਕਿਹਾ | ਪੋਸਟਰ ਮੁਕਾਬਲੇ 'ਚ ਪਹਿਲਾ ਸਥਾਨ ਨਿਪੁੰਨ, ਦੂਸਰਾ ਸਥਾਨ ਸਾਨੀਆ ਅਤੇ ਅਭਿਨਵ, ਤੀਸਰਾ ਸਥਾਨ ਈਸ਼ਾ ਅਤੇ ਤਨੀਸ਼ਾ ਨੇ ਹਾਸਿਲ ਕੀਤਾ | ਇਸ ਪ੍ਰੋਗਰਾਮ ਦੌਰਾਨ ਸੀਨੀਅਰ ਅਧਿਆਪਕ ਡਾ. ਚਰਨਜੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਭਵਨੀਤ ਕੌਰ, ਪ੍ਰੋ. ਮਨਿੰਦਰ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਰਮਨਦੀਪ ਕੌਰ ਅਤੇ ਜਵੰਤੀ ਪ੍ਰਭਾ ਨੇ ਸ਼ਿਰਕਤ ਕੀਤੀ |