12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਰੋਸ ਰੈਲੀ

ਅਜੀਤ ਡੈਸਕ 04-12-2025
ਸ਼ਾਹਕੋਟ, 3 ਦਸੰਬਰ (ਨਗਿੰਦਰ ਸਿੰਘ ਬਾਂਸਲ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜਨ ਸ਼ਾਹਕੋਟ, ਇੰਪਲਾਈਜ਼ ਫੈਡਰੇਸ਼ਨ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ ਸਥਿਤ ਬਿਜਲੀ ਦਫ਼ਤਰ ਵਿਚ ਰੋਸ ਰੈਲੀ ਕੀਤੀ ਗਈ¢ ਇਸ ਰੋਸ ਰੈਲੀ ਦੀ ਅਗਵਾਈ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਸਕੱਤਰ ਕਪੂਰਥਲਾ ਰੁਪਿੰਦਰਜੀਤ ਸਿੰਘ ਜੇ.ਈ. ਨੇ ਕੀਤੀ¢ ਇਸ ਮÏਕੇ ਸੰਬੋਧਨ ਕਰਦਿਆਂ ਸਕੱਤਰ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਦੀ ਰੋਸ ਰੈਲੀ 8 ਦਸੰਬਰ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ 2025 ਖਿਲਾਫ਼ ਸੂਬੇ ਭਰ ਵਿਚ ਇਸ ਬਿੱਲ ਦੀਆਂ ਕਾਪੀਆਂ ਸਾੜੇ ਜਾਣ ਦੇ ਉਲੀਕੇ ਗਏ ਪ੍ਰੋਗਰਾਮ ਦੀ ਤਿਆਰੀ ਵਜੋਂ ਕੀਤੀ ਗਈ ਹੈ¢ ਇਸ ਮÏਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਲੈਣ ਦੀ ਮੰਗ ਕੀਤੀ¢ ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਣ ਨਾਲ ਜਿੱਥੇ ਖਪਤਕਾਰਾਂ ਨੂੰ ਮਹਿੰਗੇ ਭਾਅ 'ਤੇ ਬਿਜਲੀ ਮਿਲੇਗੀ ਉੱਥੇ ਪਾਵਕਕਾਮ ਦਾ ਨਿੱਜੀਕਰਨ ਵੀ ਹੋਣ ਦੀ ਪੂਰੀ ਸੰਭਾਵਨਾ ਹੈ¢ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਪਾਵਰਕਾਮ ਟਰਾਂਸਕੋ ਦੀਆਂ ਜ਼ਮੀਨਾਂ ਨੂੰ ਵੇਚਣ ਵਿਰੁੱਧ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਕਿ ਉਕਤ ਆਰਡੀਨੈਂਸ ਵਾਪਸ ਲਿਆ ਜਾਵੇ¢ ਇਸ ਮÏਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੰਜਾਬ ਮਾਰੂ ਅਤੇ ਮੁਲਾਜ਼ਮ ਮਾਰੂ ਇਹ ਫੈਸਲੇ ਵਾਪਸ ਨਾ ਲਏ ਗਏ ਤਾਂ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਤਿੱਖਾ ਸ਼ੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਣਗੇ¢ ਰੋਸ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਬਿਜਲੀ ਵਿਭਾਗ ਦੇ ਆਗੂਆਂ ਤੋਂ ਇਲਾਵਾ ਕਿਸਾਨ ਆਗੂ ਵੀ ਸ਼ਾਮਲ ਸਨ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਰੁਪਿੰਦਰਜੀਤ ਸਿੰਘ ਸਰਕਲ ਸਕੱਤਰ ਕਪੂਰਥਲਾ, ਅਮਨਦੀਪ ਸਿੰਘ ਪ੍ਰਧਾਨ ਸ਼ਾਹਕੋਟ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਚਰਨ ਸਿੰਘ ਚਾਹਲ, ਬਲਵੰਤ ਸਿੰਘ ਮਲਸੀਆਂ, ਬਲਕਾਰ ਸਿੰਘ ਫਾਜ਼ਲਵਾਲ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਬਲਦੇਵ ਸਿੰਘ ਗੱਟੀ, ਅਮਰਜੀਤ ਸਿੰਘ, ਦੀਪਕ ਸੋਬਤੀ ਆਰ.ਏ., ਤਰੁਨ ਕੁਮਾਰ ਆਰ.ਏ., ਬਲਜਿੰਦਰ ਸਿੰਘ, ਰਾਜਿੰਦਰ ਸਿੰਘ, ਰਾਜਿੰਦਰ ਕੁਮਾਰ, ਦਵਿੰਦਰ ਸਿੰਘ ਕੈਸ਼ੀਅਰ, ਰਾਜਵਿੰਦਰ ਸਿੰਘ, ਅਮਰੀਕ ਲਾਲ ਜੇ.ਈ., ਮਨਦੀਪ ਸਿੰਘ ਜੇ.ਈ., ਜੀਤ ਰਾਮ ਤੋਂ ਇਲਾਵਾ ਸਮੂਹ ਮੁਲਾਜ਼ਮ ਹਾਜ਼ਰ ਸਨ¢
ਪਿਛਲੀ ਖ਼ਬਰ ਜੇ. ਡੀ. ਸੈਂਟਰਲ ਸਕੂਲ ਆਦਰਾਮਾਨ ਦੇ ਬੱਚਿਆਂ ਨੂੰ ਮਨੋਰੰਜਕ ਟਰਿੱਪ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।