11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਵਲੋਂ ਧਰਨਾ ਦੂਸਰੇ ਦਿਨ ਵੀ ਜਾਰੀ

ਅਜੀਤ ਡੈਸਕ 04-12-2025
• ਅੱਜ ਰੋਸ ਮਾਰਚ ਕਰਕੇ ਐਸ.ਡੀ.ਐਮ. ਸ਼ਾਹਕੋਟ ਨੂੰ ਦਿੱਤਾ ਜਾਵੇਗਾ ਮੰਗ ਪੱਤਰ
ਮਲਸੀਆਂ, 3 ਦਸੰਬਰ (ਸੁਖਦੀਪ ਸਿੰਘ)-ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ ਪੰਚਾਇਤੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਅਤੇ ਸਰਕਾਰੀ ਵਿਭਾਗਾਂ 'ਚ ਸਾਲਾਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ 'ਚ ਮਰਜ ਕਰਕੇ ਰੈਗੂਲਰ ਕਰਨ ਸਮੇਤ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ 2 ਤੋਂ 4 ਦਸੰਬਰ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਫ਼ੈਸਲੇ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਵੱਲੋਂ ਵਿਭਾਗ ਦੇ ਉਪ-ਮੰਡਲ ਦਫ਼ਤਰ ਮਲਸੀਆਂ ਅੱਗੇ ਜ਼ਿਲ•ਾ ਮੀਤ ਪ੍ਰਧਾਨ ਬਲਵੀਰ ਸਿੰਘ ਬਾਜਵਾ ਤੇ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਲਗਾਤਾਰ ਦਿਨ-ਰਾਤ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ, ਜਿਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭਰਾਤਰੀ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਸਾਥੀ ਸੁਖਜਿੰਦਰ ਸਿੰਘ ਲਾਲੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ•ਾ ਪ੍ਰਧਾਨ ਕਾਮਰੇਡ ਨਿਰਮਲ ਸਿੰਘ ਮਲਸੀਆਂ, ਕਾਮਰੇਡ ਤਾਰਾ ਸਿੰਘ ਥੰਮੂਵਾਲ, ਡੀ.ਟੀ.ਐਫ. ਦੇ ਸੂਬਾਈ ਆਗੂ ਗੁਰਮੀਤ ਸਿੰਘ ਕੋਟਲੀ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਕੇ ਠੇਕਾ ਕਾਮਿਆਂ ਦੀ ਡਟਵੀ ਹਮਾਇਤ ਕੀਤੀ |
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਸਵੀਰ ਸਿੰਘ ਸ਼ੀਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਮੋਰਚੇ ਦੇ ਫ਼ੈਸਲੇ ਅਨੁਸਾਰ ਕੱਲ• 4 ਦਸੰਬਰ ਨੂੰ ਬ੍ਰਾਂਚ ਸ਼ਾਹਕੋਟ ਵੱਲੋਂ ਰੋਸ ਮਾਰਚ ਕਰਕੇ ਐਸ.ਡੀ.ਐਮ. ਸ਼ਾਹਕੋਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਮੌਕੇ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ, ਜੁਆਇੰਟ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਮੀਤ ਪ੍ਰਧਾਨ ਬਲਵੀਰ ਸਿੰਘ ਬਾਜਵਾ, ਪ੍ਰਚਾਰ ਸਕੱਤਰ ਮੰਗਤ ਰਾਮ ਮੁਰੀਦਵਾਲ, ਸਲਾਹਕਾਰ ਲਖਵੀਰ ਰਾਜ ਰੁੜਕਾ ਕਲਾਂ ਆਦਿ ਸਮੇਤ ਵੱਡੀ ਗਿਣਤੀ 'ਚ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਧੀਰਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਅਗਲੀ ਖ਼ਬਰ ਪਾਵਰਕਾਮ ਟ੍ਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।