11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਧੀਰਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ

ਅਜੀਤ ਡੈਸਕ 04-12-2025
ਕਰਤਾਰਪੁਰ, 3 ਦਸੰਬਰ (ਜਨਕ ਰਾਜ ਗਿੱਲ/ਭਜਨ ਸਿੰਘ ਧੀਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਯੂਨੀਅਨ ਆਗੂ ਦਰਸ਼ਨਪਾਲ ਬੁੰਡਾਲਾ,ਕੇ ਐੱਸ ਅਟਵਾਲ ਅਤੇ ਕਸ਼ਮੀਰ ਮੰਡਿਆਲਾ ਦੀ ਪ੍ਰਧਾਨਗੀ ਹੇਠ ਪਿੰਡ ਧੀਰਪੁਰ ਵਿਖੇ ਹੋਇਆ | ਜਿਸਦੇ ਚਲਦਿਆਂ ਜ਼ਿਲ੍ਹੇ ਦੀਆਂ 5 ਤਹਿਸੀਲਾਂ ਤੋਂ ਚੁਣੇ ਗਏ 135 ਡੈਲੀਗੇਟਾਂ ਨੇ ਸ਼ਿਰਕਤ ਕੀਤੀ ਅਤੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਵਲੋਂ ਯੂਨੀਅਨ ਦਾ ਝੰਡਾ ਚੜ੍ਹਾੳਾੁਦੇ ਹੋਏ ਮਜ਼ਦੂਰ ਲਹਿਰ ਦੇ ਵਿਛੜੇ ਸਾਥੀਆਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ | ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ ਜੋ ਵੀ ਸਰਕਾਰਾਂ ਰਾਜ ਸੱਤਾ ਉੱਤੇ ਕਾਬਜ ਹੋਈਆਂ, ਸਭ ਨੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਤੇ ਸਰਮਾਏਦਾਰਾਂ ਪੱਖੀ ਨੀਤੀਆਂ ਲਿਆਂਦੀਆਂ ਅਤੇ ਲਾਗੂ ਕੀਤੀਆਂ | ਕਿਸੇ ਵੀ ਸਰਕਾਰ ਨੇ ਮਜ਼ਦੂਰਾਂ ਦੀ ਜ਼ਿੰਦਗੀ ਸੁਧਾਰਨ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ |
ਉਨ੍ਹਾਂ ਕਿਹਾ ਕਿ ਬੁਨਿਆਦੀ ਮੁੱਦਿਆਂ ਦੇ ਹੱਲ ਲਈ ਪੇਂਡੂ ਮਜ਼ਦੂਰਾਂ ਨੂੰ ਜਥੇਬੰਦੀ ਦੇ ਝੰਡੇ ਹੇਠ ਲਾਮਬੰਦ ਹੋ ਕੇ ਸੰਘਰਸ਼ਾਂ ਦੇ ਰਾਹ ਪੈਣਾ ਹੋਵੇਗਾ |
ਇਸ ਮੌਕੇ ਇੱਕ ਮਤਾ ਪਾਸ ਕਰਕੇ ਖਪਤਕਾਰਾਂ ਨੂੰ ਮਿਲਦੀ ਮੁਫ਼ਤ ਬਿਜਲੀ ਸਹੂਲਤ ਖੋਹਣ ਲਈ ਲਿਆਂਦੇ ਜਾ ਰਹੇ ਬਿਜਲੀ ਸੋਧ ਕਾਨੂੰਨ 2025 ਅਤੇ ਮਜ਼ਦੂਰ ਵਿਰੋਧੀ ਪਾਸ ਕੀਤੇ ਚਾਰ ਕਿਰਤ ਕੋਡ ਰੱਦ ਕਰਨ ਦੀ ਮੰਗ ਕੀਤੀ ਅਤੇ 8 ਦਸੰਬਰ ਬਿਜਲੀ ਸੋਧ ਕਾਨੂੰਨ ਰੱਦ ਕਰਾਉਣ ਲਈ ਪਾਵਰਕਾਮ ਦਫ਼ਤਰਾਂ ਅੱਗੇ ਸੰਯੁਕਤ ਕਿਸਾਨ ਮੋਰਚਾ ਨਾਲ ਮਿਲ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਗਿਆ | ਇਜਲਾਸ ਦੇ ਅੰਤ 'ਚ ਡੈਲੀਗੇਟ ਇਜਲਾਸ ਵਲੋਂ 9 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ | ਜਿਸ ਵਿੱਚ ਹੰਸ ਰਾਜ ਪੱਬਵਾਂ ਪ੍ਰਧਾਨ, ਕਸ਼ਮੀਰ ਸਿੰਘ ਘੁੱਗਸ਼ੋਰ ਸਕੱਤਰ, ਕਸ਼ਮੀਰ ਮੰਡਿਆਲਾ ਵਿੱਤ ਸਕੱਤਰ,ਕੇ ਐੱਸ ਅਟਵਾਲ, ਦਰਸ਼ਨਪਾਲ ਬੁੰਡਾਲਾ,ਗੁਰਪ੍ਰੀਤ ਸਿੰਘ ਚੀਦਾ, ਗੁਰਬਖਸ਼ ਕੌਰ ਸਾਦਿਕਪੁਰ,ਵਿਜੈ ਕੁਮਾਰ ਬਾਠ ਕਮੇਟੀ ਅਤੇ ਗੁਰਚਰਨ ਸਿੰਘ ਅਟਵਾਲ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ,ਇਸਤਰੀ ਜਾਗਿ੍ਤੀ ਮੰਚ ਦੇ ਅਨੀਤਾ ਸੰਧੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਮੱਖਣ ਸਿੰਘ ਕੰਦੋਲਾ ਆਦਿ ਵਲੋਂ ਵੀ ਵਿਚਾਰਾਂ ਦੀ ਸਾਂਝ ਪਾਈ ਅਤੇ ਯੂਨੀਅਨ ਨੂੰ ਮਜਬੂਤ ਕਰਨ ਦਾ ਹਲਫ ਵੀ ਮਜਦੂਰਾਂ ਵਲੋਂ ਲਿਆ ਗਿਆ |
ਪਿਛਲੀ ਖ਼ਬਰ ਬਲਾਕ ਸੰਮਤੀ ਲੋਹੀਆਂ ਲਈ ਤੀਜੇ ਦਿਨ ਤੱਕ 4 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ ਅਗਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਵਲੋਂ ਧਰਨਾ ਦੂਸਰੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।