ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਮਾਤਾ ਅਮਰਜੀਤ ਕੌਰ ਪਤਨੀ ਭਾਈ ਹਜ਼ਾਰਾ ਸਿੰਘ ਵਾਸੀ ਮੁਹੱਲਾ ਢੇਰੀਆਂ, ਸ਼ਾਹਕੋਟ ਦਾ ਬੀਤੀ 26 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 5 ਦਸੰਬਰ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਮੁਹੱਲਾ ਢੇਰੀਆਂ, ਸ਼ਾਹਕੋਟ ਵਿਖੇ ਹੋਣਗੇ |