11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨੰਗਲ ਅੰਬੀਆਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਨੇ ਭਰੀ ਨਾਮਜ਼ਦਗੀ

ਅਜੀਤ ਡੈਸਕ 04-12-2025
ਸ਼ਾਹਕੋਟ, 3 ਦਸੰਬਰ (ਦਲਜੀਤ ਸਿੰਘ ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਜ਼ੋਨ ਨੰਬਰ 7 ਨੰਗਲ ਅੰਬੀਆਂ ਤੋਂ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਪੁੱਤਰ ਬੇਅੰਤ ਸਿੰਘ ਨੇ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਹਨ | ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਨੇ ਕਿਹਾ ਕਿ ਲੋਕ 'ਆਪ' ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ, ਇਸ ਲਈ ਕਾਂਗਰਸ ਪਾਰਟੀ ਬਲਾਕ ਸੰਮਤੀ ਚੋਣਾਂ ਸ਼ਾਨੋ-ਸ਼ੌਕਤ ਨਾਲ ਜਿੱਤੇਗੀ | ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੁੱਖਾ ਬਹੁਤ ਹੀ ਮਿਹਨਤੀ ਆਗੂ ਹਨ, ਲੋਕ ਇਨ੍ਹਾਂ ਨੂੰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿਤਾਉਣਗੇ | ਇਸ ਮੌਕੇ ਸੁਖਦੇਵ ਰਾਜ ਗਿੱਲ ਸਾਬਕਾ ਸਰਪੰਚ, ਬਲਜਿੰਦਰ ਸਿੰਘ ਭੋਲਾ, ਗੁਰਪ੍ਰੀਤ ਸਿੰਘ ਸੰਧੂ, ਜਸਪਾਲ ਸਿੰਘ ਸਰਪੰਚ, ਸੁਖਰਾਜ ਸਿੰਘ ਪੰਚ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਬਿੱਟੂ, ਸੁਖਵਿੰਦਰ ਸਿੰਘ, ਤਰਸੇਮ ਸਿੰਘ ਮੱਟੂ, ਜਗਦੀਸ਼ ਸਾਬਕਾ ਸਰਪੰਚ, ਬਲਕਾਰ ਸਿੰਘ ਕਲੇਰ, ਬਲਵਿੰਦਰ ਸਿੰਘ ਸਰਪੰਚ, ਗੁਰਨਾਮ ਸਿੰਘ ਸਾਬਕਾ ਸਰਪੰਚ, ਅਰਵਿੰਦਰ ਸਿੰਘ ਸਰਪੰਚ, ਹਰਦੇਵ ਸਿੰਘ, ਬਲਵੀਰ ਸਿੰਘ ਟਰਾਂਸਪੋਰਟਰ, ਨੰਬਰਦਾਰ ਮਨਜਿੰਦਰ ਸਿੰਘ, ਰਣਜੀਤ ਸਿੰਘ ਖੋਸਾ, ਅਸ਼ੋਕ ਪਾਲ, ਰਛਪਾਲ ਸਿੰਘ, ਗੁਰਦੇਵ ਸਿੰਘ, ਗੁਰਮੇਜ ਸਿੰਘ, ਨਜੀਰ ਮਸੀਹ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸਤਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਾਇਆ ਵਿਖੇ 6 ਨਾਮਜ਼ਦਗੀਆਂ ਦਾਖ਼ਲ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਜ਼ੋਨ ਨੰ: 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਮੁਰਾਜਵਾਲਾ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।