11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਚੋਣਾਂ- ਸ਼ਾਹਕੋਟ ਬਲਾਕ 'ਚ ਨਾਮਜ਼ਦਗੀਆਂ ਦੇ ਤੀਜੇ ਦਿਨ 12 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ

ਅਜੀਤ ਡੈਸਕ 04-12-2025
ਸ਼ਾਹਕੋਟ, 3 ਦਸੰਬਰ (ਦਲਜੀਤ ਸਿੰਘ ਸਚਦੇਵਾ)-ਬਲਾਕ ਸੰਮਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦੇ ਤੀਜੇ ਦਿਨ ਮਾਰਕੀਟ ਕਮੇਟੀ ਸ਼ਾਹਕੋਟ ਦੇ ਦਫ਼ਤਰ ਵਿਖੇ ਬਣੇ ਨਾਮਜ਼ਦਗੀ ਕੇਂਦਰ ਵਿਚ ਸ਼ਾਹਕੋਟ ਬਲਾਕ ਦੇ 15 ਜ਼ੋਨਾਂ 'ਚੋਂ 12 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਐਕਸੀਅਨ ਮੰਡੀ ਬੋਰਡ ਮਨਦੀਪ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਵਿਕਰਮ ਸਿੰਘ ਨੇ ਦੱਸਿਆ ਕਿ ਅੱਜ ਤੀਜੇ ਦਿਨ ਦੁਪਹਿਰ 3 ਵਜੇ ਤੱਕ 12 ਨਾਮਜ਼ਦਗੀਆਂ ਹੋਈਆਂ ਹਨ | 4 ਦਸੰਬਰ ਨੂੰ ਨਾਮਜ਼ਦਗੀਆਂ ਦਾ ਆਖ਼ਰੀ ਦਿਨ ਹੈ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰ ਸਕਦੇ ਸਨ |
ਉਨ੍ਹਾਂ ਕਿਹਾ ਕਿ 5 ਦਸੰਬਰ ਨੂੰ ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਤੇ 6 ਦਸੰਬਰ ਨੂੰ ਨਾਮਜ਼ਦਗੀਆਂ ਦੀ ਵਾਪਸੀ ਹੋਵੇਗੀ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ | ਇਸ ਮੌਕੇ ਅੰਮਿ੍ਤਾ ਹੰਸ ਅਕਾਊਾਟੈਂਟ ਨਗਰ ਪੰਚਾਇਤ ਸ਼ਾਹਕੋਟ, ਨਿਰਮਲ ਸਿੰਘ ਲਸੂੜੀ ਪੰਜਾਬੀ ਮਾਸਟਰ, ਮਨਿੰਦਰ ਸਿੰਘ ਬਾਜਵਾ ਕਲਾਂ ਪੰਜਾਬੀ ਮਾਸਟਰ, ਮਾ: ਹਰਮਨ ਰਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਸਹਾਰਾ ਔਰਤ ਦੀ ਜਾਨ ਜਾਣ ਮਗਰੋਂ ਖੁੱਲ੍ਹੀ ਪ੍ਰਸ਼ਾਸਨ ਦੀ ਅੱਖ, ਪਾਣੀ ਦੇ ਨਿਕਾਸ ਲਈ ਸ਼ੁਰੂ ਕੀਤੀ ਕਾਰਵਾਈ ਅਗਲੀ ਖ਼ਬਰ ਗੁਰਾਇਆ ਵਿਖੇ 6 ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।