ਫਿਲੌਰ, 3 ਦਸੰਬਰ (ਵਿਪਨ ਗੈਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ਏ.ਐਸ.ਆਈ. ਚਰਨਜੀਤ ਸਿੰਘ ਇੰਚਾਰਜ ਸਬ ਡਿਵੀਜ਼ਨ ਸਾਂਝ ਕੇਂਦਰ ਫਿਲੌਰ ਵੱਲੋਂ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਦਿਨੋਂ-ਦਿਨ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਬਚਣ ਲਈ ਪ੍ਰੇਰਿਤ ਕਰਦੇ ਹੋਏ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨਾਂ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਵਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਰੂਪੀ ਕੋਹੜ ਸਾਡੇ ਨੌਜਵਾਨਾਂ ਨੂੰ ਅੰਦਰੋਂ ਅੰਦਰੀ ਘੁਣ ਵਾਂਗ ਖਾ ਰਿਹਾ ਹੈ |ਸੈਂਕੜੇ ਨੌਜਵਾਨ ਕੀਮਤੀ ਜਾਨਾਂ ਅਜਾਈ ਗੁਆ ਰਹੇ ਹਨ |ਇਹਨਾਂ ਤੋਂ ਬਚਣ ਲਈ ਖੇਡਾਂ ਅਤੇ ਪੜ੍ਹਾਈ ਵਿੱਚ ਵਿਦਿਆਰਥੀਆਂ ਨੂੰ ਧਿਆਨ ਦੇਣਾ ਚਾਹੀਦਾ ਹੈ | ਇਸੇ ਦੌਰਾਨ ਮਾਸਟਰ ਅਵਤਾਰ ਲਾਲ ਨੇ ਏਐੱਸਆਈ ਚਰਨਜੀਤ ਸਿੰਘ ਵੱਲੋਂ ਅੱਜ ਅਤੇ ਇਸ ਤੋਂ ਪਹਿਲਾਂ ਸਕੂਲ ਲਈ ਪਾਏ ਬਹੁਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ | ਸਕੂਲ ਵਲੋਂ ਉਨ੍ਹਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੈਡਮ ਰੇਖਾ ਮਹਿਤਾ, ਗੁਰਬਖ਼ਸ਼ ਕੌਰ, ਸੁਰਜੀਤ ਕੁਮਾਰ, ਮੈਡਮ ਵਸੂਧਾ, ਸ਼ੁਭਮ ਗੋਇਲ, ਕੁਲਵਿੰਦਰ ਕੌਰ, ਮੈਡਮ ਸ਼ੀਤਲ, ਹਿਨਾ ਰੰਕੇਸ਼, ਅਮਰਜੀਤ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |