ਗੁਰਾਇਆ, 3 ਦਸੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਮੁਕੰਮਲ ਬੰਦ ਕਰਨ ਦੀ ਚੱਲ ਰਹੀ ਮੁਹਿੰਮ ਨੂੰ ਸਾਰਥਿਕ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ ਅਤੇ ਨਸ਼ਿਆਂ ਦੀ ਵਿੱਕਰੀ ਤੇ ਮੁਕੰਮਲ ਰੋਕ ਲਗਾਈ ਜਾਵੇਗੀ | ਇਸ ਸੰਬੰਧੀ ਡਵੀਜ਼ਨ ਦੇ ਸਭ ਐੱਸ.ਐੱਚ.ਓ. ਨੂੰ ਹਦਾਇਤਾਂ ਦੁਬਾਰਾ ਜਾਰੀ ਕਰ ਦਿੱਤੀਆਂ ਹਨ | ਇਹ ਸ਼ਬਦ ਭਰਤ ਮਸੀਹ ਡੀ.ਐੱਸ.ਪੀ. ਫਿਲੌਰ ਨੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਕਹੇ | ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਉੱਪਰ ਕੁੱਝ ਵੀ ਨਹੀਂ ਹੈ | ਸਬ ਡਵੀਜ਼ਨ ਵਿਚ ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿਚ ਬਹਾਲ ਰੱਖਿਆ ਜਾਵੇਗਾ | ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਚੋਣਾਂ ਸੰਬੰਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾਣਗੀਆਂ |