10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼ਹਿਰ ਨੂੰ ਟ੍ਰੈਫਿਕ ਅਤੇ ਨਸ਼ਾ ਮੁਕਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਡੀ.ਐਸ.ਪੀ. ਸੁਖਪਾਲ ਸਿੰਘ

ਅਜੀਤ ਡੈਸਕ 04-12-2025
ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ/ਨਗਿੰਦਰ ਸਿੰਘ ਬਾਂਸਲ)-ਸ਼ਾਹਕੋਟ ਦੇ ਨਵੇਂ ਡੀ.ਐਸ.ਪੀ. ਸੁਖਪਾਲ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਪ੍ਰੈਸ ਮਿਲਣੀ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸ. ਬਲਵਿੰਦਰ ਸਿੰਘ ਭੁੱਲਰ ਵੀ ਮੌਜੂਦ ਸਨ | ਡੀ.ਐਸ.ਪੀ. ਸੁਖਪਾਲ ਸਿੰਘ ਨੇ ਗੱਲਬਾਤ ਕਰਦਿਆਂ ਸ਼ਾਹਕੋਟ ਇਲਾਕੇ ਦੀ ਸਥਿਤੀ ਬਾਰੇ ਜਾਣਿਆ, ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ 'ਚ ਅਮਨ-ਕਾਨੂੰਨ ਨੂੰ ਬਹਾਲ ਰੱਖਣਾ ਉਨ੍ਹਾਂ ਦਾ ਪਹਿਲਾ ਫਰਜ਼ ਹੋਵੇਗਾ | ਉਨ੍ਹਾਂ ਕਿਹਾ ਸ਼ਾਹਕੋਟ ਇਲਾਕੇ ਨੂੰ ਨਸ਼ਾ-ਮੁਕਤ ਬਣਾਉਣ ਲਈ ਖ਼ਾਸ ਉਪਰਾਲੇ ਕੀਤੇ ਜਾਣਗੇ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਨੂੰ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਇਲਾਕੇ 'ਚ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਪੈਟਰੋਲਿੰਗ ਪਾਰਟੀਆਂ ਬਣਾਈਆਂ ਜਾਣਗੀਆਂ ਅਤੇ ਸਿਵਲ ਹਸਪਤਾਲ ਸ਼ਾਹਕੋਟ ਦੇ ਬਾਹਰ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਬੰਦ ਕਰਨ ਲਈ ਹਸਪਤਾਲ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਯੋਗ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਡੀ. ਐੱਸ. ਪੀ. ਉਂਕਾਰ ਸਿੰਘ ਬਰਾੜ ਨੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ 'ਚ ਕੀਤਾ ਮਾਰਚ ਅਗਲੀ ਖ਼ਬਰ ਸੋਨ ਤਗਮਾ ਜੇਤੂ ਜਤਿੰਦਰ ਸਿੰਘ ਪਹਿਲਵਾਨ ਦਾ ਜਨਤਾ ਕਾਲਜ ਕੈਂਪਸ 'ਚ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।