10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

1 ਕਿੱਲੋ ਅਫ਼ੀਮ ਅਤੇ 15 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਇਕ ਕਿੱਲੋ ਅਫ਼ੀਮ ਅਤੇ 15 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਰਾਜੀਵ ਕੁਮਾਰ ਉਰਫ਼ ਸੋਨੂੰ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਟਿੱਲੂਵਾਲ, ਹੁਸ਼ਿਆਰਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੋਘੇਵਾਲ, ਮੋਗਾ ਵਜੋਂ ਦੱਸੀ ਗਈ ਹੈ | ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਐੱਸ.ਪੀ. ਜਾਂਚ ਸਰਬਜੀਤ ਰਾਏ ਅਤੇ ਡੀ.ਐਸ.ਪੀ. ਜਾਂਚ ਇੰਦਰਜੀਤ ਸਿੰਘ ਸੈਣੀ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਟੀਮ ਦੇ ਇੰਸਪੈਕਟਰ ਨਿਰਮਲ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਮਦਾਰਾਂ ਦੇ ਨੇੜੇ ਕਾਰਵਾਈ ਕਰਦੇ ਹੋਏ ਰਾਜੀਵ ਕੁਮਾਰ ਉਰਫ਼ ਸੋਨੂੰ ਦੇ ਕਬਜ਼ੇ 'ਚੋਂ ਇਕ ਕਿੱਲੋ ਅਫ਼ੀਮ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਏ.ਐਸ.ਆਈ. ਮਨਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਗਾਂਧਰਾਂ ਦੇ ਨੇੜੇ ਕਾਰਵਾਈ ਕਰਦੇ ਹੋਏ ਸਕੂਟੀ 'ਤੇ ਜਾਂਦੇ ਅਮਨਦੀਪ ਸਿੰਘ ਉਰਫ਼ ਅਮਨ ਦੇ ਕਬਜ਼ੇ 'ਚੋਂ 15 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਵਿਰਕ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਆਦਮਪੁਰ ਵਲੋਂ ਕਰਵਾਏ ਖੇਡ ਮੇਲੇ ਦੌਰਾਨ ਫੁੱਟਬਾਲ ਦੇ ਮੁਕਾਬਲਿਆਂ 'ਚ ਡਰੋਲੀ ਨੇ ਲੱਧੇਵਾਲੀ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।