10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ 7 ਸਾਲ ਦੀ ਕੈਦ, 3 ਹੋਰ ਬਰੀ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਨੇ ਲੜਾਈ-ਝਗੜੇ 'ਚ ਜਾਨਲੇਵਾ ਹਮਲਾ ਕਰਨ ਦੇ ਕਰਾਸ ਕੇਸ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਨੇਕ ਚੰਦ ਵਾਸੀ ਮਸਾਨੀ ਨੂੰ 7 ਸਾਲ ਦੀ ਕੈਦ ਅਤੇ 18 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਇਸੇ ਕੇਸ 'ਚ ਅਦਾਲਤ ਨੇ ਦੂਜੇ ਪੱਖ ਦੇ ਵਿਅਕਤੀਆਂ ਕਮਲਜੀਤ ਸਿੰਘ ਵਾਸੀ ਮਸਾਨੀ, ਰਣਜੀਤ ਕੁਮਾਰ ਵਾਸੀ ਛੋਕਰਾ ਅਤੇ ਪ੍ਰਦੀਪ ਵਾਸੀ ਮੋਰੇ ਪਿੰਡ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮਿਤੀ 22 ਅਕਤੂੂਬਰ 2022 ਨੂੰ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ ਅਗਲੀ ਖ਼ਬਰ ਟਰੈਵਲ ਏਜੰਟ 'ਤੇ ਰਸ਼ੀਆ ਭੇਜਣ ਦੇ ਨਾਂਅ 'ਤੇ ਠੱਗੀ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।