ਜਲੰਧਰ, 3 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿਸ਼ਾਨ ਸਿੰਘ ਉਰਫ਼ ਸ਼ੰਨਾ ਵਾਸੀ ਗੜ੍ਹਾ, ਜਲੰਧਰ ਨੂੰ 2 ਮਹੀਨੇ 22 ਦਿਨ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 30 ਮਾਰਚ 2018 ਨੂੰ ਥਾਣਾ 7 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |