ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਤਲਵਣ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਬਲਬੀਰ ਕੌਰ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ | ਕਾਂਗਰਸ ਨੇ ਨਾਮਜ਼ਦਗੀਆਂ ਦੇ ਮਾਮਲੇ 'ਚ ਪਹਿਲ ਕਰਦੇ ਹੋਏ ਅੱਜ ਸਭ ਤੋਂ ਪਹਿਲਾਂ ਕਾਗਜ਼ ਦਾਖਲ ਕਰਕੇ ਆਪਣੀ ਚੋਣ ਮੁਹਿੰਮ ਆਰੰਭ ਦਿੱਤੀ ਹੈ | ਬਲਬੀਰ ਕÏਰ ਨੇ ਜਿੱਥੇ ਮੁੱਖ ਉਮੀਦਵਾਰ ਵਜੋਂ ਆਪਣੇ ਕਾਗਜ਼ ਭਰੇ ਉੱਥੇ ਸ੍ਰੀਮਤੀ ਕਮਲਜੀਤ ਕÏਰ ਨੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਤੇ ਨਕੋਦਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਸ. ਚਰਨ ਸਿੰਘ ਰਾਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਵੈਲਾਤੀ ਰਾਮ ਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ |