10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਾਬਾਲਗ ਬੱਚੇ ਨਾਲ ਬਦਫੈਲੀ ਦੇ ਮਾਮਲੇ 'ਚ 20 ਸਾਲ ਦੀ ਕੈਦ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ 13 ਸਾਲ ਦੇ ਨਾਬਾਲਗ ਬੱਚੇ ਨਾਲ ਬਦਫੈਲੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤੀਰਥ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਫ਼ਤਿਹਪੁਰ, ਥਾਣਾ ਸਦਰ, ਜਲੰਧਰ ਨੂੰ 20 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ 3 ਸਤੰਬਰ 2024 ਨੂੰ ਥਾਣਾ ਸਦਰ ਵਿਖੇ ਪੀੜਤ ਬੱਚੇ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਦੋਸ਼ੀ ਉਕਤ ਲੜਕੇ ਨੂੰ ਆਪਣੀ ਮੋਟਰ ਸਾਈਕਲ 'ਤੇ ਬਿਠਾ ਕੇ ਲੈ ਗਿਆ ਤੇ ਕਿਸੇ ਥਾਂ 'ਤੇ ਜਾ ਕੇ ਉਸ ਨਾਲ ਇਸ ਬਦਫੈਲੀ ਦੀ ਘਟਨਾ ਨੂੰ ਅੰਜਾਮ ਦਿੱਤਾ ਤੇ ਲੜਕੇ ਨੇ ਇਸ ਸਾਰੀ ਘਟਨਾ ਬਾਰੇ ਆਪਣੀ ਮਾਂ ਨੂੰ ਦੱਸਿਆ ਜਿਸ ਤੋਂ ਬਾਅਦ ਦੋਸ਼ੀ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ | ਅੱਜ ਇਸੇ ਮਾਮਲੇ 'ਚ ਅਦਾਲਤ ਨੇ ਦੋਸ਼ੀ 20 ਸਾਲ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ |
ਪਿਛਲੀ ਖ਼ਬਰ ਮਹਿੰਗਾ ਪਏਗਾ ਹਾਈਵੇ ਤੇ ਸੜਕਾਂ ਦੀਆਂ ਸਾਈਡਾਂ 'ਤੇ ਕੂੜਾ ਸੁੱਟਣਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਤਲਵਣ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਬਲਬੀਰ ਕੌਰ ਵਲੋਂ ਕਾਗਜ਼ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।