10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਿਊ ਜਵਾਹਰ ਨਗਰ 'ਚ ਕਬਜ਼ੇ ਦੇ ਮਾਮਲੇ 'ਚ ਪਟੀਸ਼ਨ ਦਾਇਰ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਸ਼ਿਵ)-ਨਿਊ ਜਵਾਹਰ ਨਗਰ ਨਿਵਾਸੀ ਰਾਜਵਿੰਦਰ ਸਿੰਘ ਭੱਲਾ ਨੇ ਮਾਰਕੀਟ ਵਿਚ ਇੱਕ ਕਬਜ਼ੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ | ਇੱਕ ਪੱਤਰਕਾਰ ਸੰਮੇਲਨ ਨੰੂ ਸੰਬੋਧਨ ਕਰਦਿਆਂ ਰਾਜਵਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਉਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਸੀ.ਡਬਲਿਊ. ਪੀ. -26393-2025 (ਓ.ਐਂਡ. ਐਮ.) ਦਾਇਰ ਕੀਤੀ ਹੈ | ਇਹ ਪਟੀਸ਼ਨ ਜਾਇਦਾਦ ਨੰਬਰ 569-570 ਨਿਊ ਜਵਾਹਰ ਨਗਰ ਮਾਰਕੀਟ ਜਲੰਧਰ ਦੇ ਮਾਲਕਾਂ ਦੁਆਰਾ ਕੀਤੇ ਗਏ ਗੈਰ-ਕਾਨੂੰਨੀ ਕਬਜ਼ੇ ਸੰਬੰਧੀ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਸੜਕ ਦੇ ਹਿੱਸੇ 'ਤੇ ਵੀ ਕਬਜ਼ਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਦੁਆਰਾ ਮੇਰੀ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਰਕੇ ਉਨਾਂ ਨੂੰ ਇਹ ਪਟੀਸ਼ਨ ਦਾਇਰ ਕਰਨੀ ਪਈ¢ਨਗਰ ਨਿਗਮ ਜਲੰਧਰ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਉਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 5 ਸਤੰਬਰ 2025 ਤੋਂ 3 ਹਫ਼ਤਿਆਂ ਦੇ ਅੰਦਰ ਇੱਕ ਅੰਤਿਮ ਆਦੇਸ਼ ਪਾਸ ਕੀਤਾ ਜਾਵੇਗਾ¢ ਹਾਲਾਂਕਿ ਨਗਰ ਨਿਗਮ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ¢ ਇਸ ਲਈ ਉਨਾਂ ਨੂੰ ਅਧਿਕਾਰੀਆਂ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕਰਨ ਲਈ ਮਜਬੂਰ ਹੋਣਾ ਪਿਆ ਹੈ | ਹਾਈਕੋਰਟ ਵੱਲੋਂ 8 ਅਕਤੂਬਰ ਨੂੰ ਕੇਸ ਨੰਬਰ ਸੀ. ਓ. ਸੀ. ਪੀ.-5012-2025 ਵਿਚ ਉਲੰਘਣਾ ਕਰਨ ਵਾਲਿਆਂ ਵਿਰੁੱਧ ਨੋਟਿਸ ਜਾਰੀ ਕਰ ਦਿੱਤਾ ਹੈ | ਹੁਣ ਇਸ ਦੀ ਸੁਣਵਾਈ 18 ਦਸੰਬਰ ਨੂੰ ਹੋਵੇਗੀ |
ਪਿਛਲੀ ਖ਼ਬਰ ਸੀਨੀਅਰ ਪੀ.ਸੀ.ਐੱਸ. ਅਧਿਕਾਰੀ ਨਯਨ ਜ਼ਿਲ੍ਹਾ ਜਲੰਧਰ ਲਈ ਚੋਣ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਚੌਲ ਨਾ ਲੈਣ ਦੇ ਵਿਰੋਧ 'ਚ ਭਲਕੇ ਐਫ.ਸੀ.ਆਈ. ਦਫ਼ਤਰ ਦਾ ਘਿਰਾਓ ਕਰਨਗੇ ਸ਼ੈਲਰ ਮਾਲਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।