08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੀਨੀਅਰ ਪੀ.ਸੀ.ਐੱਸ. ਅਧਿਕਾਰੀ ਨਯਨ ਜ਼ਿਲ੍ਹਾ ਜਲੰਧਰ ਲਈ ਚੋਣ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਚੰਦੀਪ ਭੱਲਾ)-ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਜਲੰਧਰ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸੀਨੀਅਰ ਪੀ.ਸੀ.ਐੱਸ. ਅਧਿਕਾਰੀ ਮੈਡਮ ਨਯਨ ਜੁਆਇੰਟ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ¢ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਜਲੰਧਰ 'ਚ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ¢ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸੂਚਨਾ ਲਈ ਚੋਣ ਆਬਜ਼ਰਵਰ ਦੀ ਈ-ਮੇਲ ਆਈ.ਡੀ.'ਤੇ ਸੰਪਰਕ ਕੀਤਾ ਜਾ ਸਕਦਾ ਹੈ¢ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਦਫ਼ਤਰ ਵਿਖੇ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਚੋਣਾਂ ਸਬੰਧੀ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ¢ਜ਼ਿਕਰਯੋਗ ਹੈ ਕਿ ਚੋਣ ਆਬਜ਼ਰਵਰ ਨੇ ਅੱਜ ਜਲੰਧਰ ਪਹੁੰਚਣ ਉਪਰੰਤ ਕੋਰਟ ਰੂਮ, ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਵਿਖੇ ਪੰਚਾਇਤ ਸੰਮਤੀ ਜਲੰਧਰ ਪੱਛਮੀ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ¢
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ 2 ਦਿਨਾਂ ਸ਼ੁਕਰਾਨਾ ਸਮਾਗਮ ਸਮਾਪਤ ਅਗਲੀ ਖ਼ਬਰ ਨਿਊ ਜਵਾਹਰ ਨਗਰ 'ਚ ਕਬਜ਼ੇ ਦੇ ਮਾਮਲੇ 'ਚ ਪਟੀਸ਼ਨ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।