08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਸੈਂਟਰਲ ਟਾਊਨ ਵਿਖੇ 2 ਦਿਨਾਂ ਸ਼ੁਕਰਾਨਾ ਸਮਾਗਮ ਸਮਾਪਤ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਦੇ ਸਮਾਗਮ ਸਫਲਤਾ ਪੂਰਵਕ ਸੰਪੂਰਨ ਹੋਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋ ਦਿਨਾਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਦੋਵੇਂ ਦਿਨ ਸੰਧਿਆ ਵੇਲੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਉਪਰੰਤ ਦੇਰ ਰਾਤ ਤੱਕ ਸੱਜੇ ਦੀਵਾਨਾਂ 'ਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਬੀਬੀ ਬਲਜਿੰਦਰ ਕÏਰ ਖਡੂਰ ਸਾਹਿਬ ਵਾਲੇ ਅਤੇ ਭਾਈ ਰਛਪਾਲ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ¢ ਭਾਈ ਮਨਜੀਤ ਸਿੰਘ ਸੇਵਕ ਨੇ ਕਥਾ ਦੀ ਹਾਜ਼ਰੀ ਭਰੀ¢ ਸ਼ੁਕਰਾਨੇ ਦੀ ਅਰਦਾਸ ਭਾਈ ਜੋਗਿੰਦਰ ਸਿੰਘ ਨੇ ਕੀਤੀ¢ ਸਟੇਜ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਸ਼ੁਕਰਾਨਾ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਸੇਠੀ, ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੂਰਬੀਰ ਸੇਵਕ ਦਲ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਪਿ੍ਥਵੀ ਨਗਰ ਵਿਖੇ 13 ਨੂੰ ਅਗਲੀ ਖ਼ਬਰ ਸੀਨੀਅਰ ਪੀ.ਸੀ.ਐੱਸ. ਅਧਿਕਾਰੀ ਨਯਨ ਜ਼ਿਲ੍ਹਾ ਜਲੰਧਰ ਲਈ ਚੋਣ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।