08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੂਰਬੀਰ ਸੇਵਕ ਦਲ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਪਿ੍ਥਵੀ ਨਗਰ ਵਿਖੇ 13 ਨੂੰ

ਅਜੀਤ ਡੈਸਕ 04-12-2025
• 10 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ-ਰਣਬੀਰ ਸਿੰਘ ਬੱਲ
ਚੁਗਿੱਟੀ/ਜੰਡੂਸਿੰਘਾ, 3 ਦਸੰਬਰ (ਨਰਿੰਦਰ ਲਾਗੂ)-ਸੂਰਬੀਰ ਸੇਵਕ ਦਲ ਪਿ੍ਥਵੀ ਨਗਰ ਜਲੰਧਰ ਦੀ ਬੈਠਕ ਮੁਹੱਲਾ ਪਿ੍ਥਵੀ ਨਗਰ ਵਿਖੇ ਹੋਈ | ਇਸ ਮÏਕੇ ਪ੍ਰਧਾਨ ਰਣਬੀਰ ਸਿੰਘ ਬੱਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕÏਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ 39ਵਾਂ ਕੀਰਤਨ ਸਮਾਗਮ 13 ਦਸੰਬਰ ਦਿਨ ਸਨਿਚਰਵਾਰ ਨੂੰ ਮੁਹੱਲਾ ਪਿ੍ਥਵੀ ਨਗਰ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਜਿਸ 'ਚ ਪ੍ਰੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ}ਸਰ, ਭਾਈ ਜਗਜੀਵਨ ਸਿੰਘ ਰਾਮਾਮੰਡੀ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਅਤੇ ਭਾਈ ਤਜਿੰਦਰ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਗਰ ਕੀਰਤਨ 10 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਗੁਰੁਦਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ, ਪਿ੍ਥਵੀ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਕਿਸ਼ਨਪੁਰਾ ਚÏਕ, ਰਵਿਦਾਸ ਸਕੂਲ, ਪੀਰ ਬਾਬਾ ਨੌ-ਬਹਾਰ, ਅਜੀਤ ਨਗਰ, ਚਾਹਲ ਕੇਬਲ, ਲਹÏਰੀਆਂ ਦੀ ਚੱਕੀ, ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ | ਬੈਠਕ ਦÏਰਾਨ ਉਨ੍ਹਾਂ ਨਾਲ ਖਜ਼ਾਨਚੀ ਕੁਲਦੀਪ ਸਿੰਘ ਸੋਨੂੰ, ਸਕੱਤਰ ਮੁਖਤਿਆਰ ਸਿੰਘ, ਚਰਨਜੀਤ ਸਿੰਘ ਚੰਨੀ, ਅਰਵਿੰਦਰ ਸਿੰਘ ਕਿਸ਼ਨ, ਤਰਨਪ੍ਰੀਤ ਸਿੰਘ, ਰਸ਼ਪਾਲ ਸਿੰਘ, ਕਰਨਜੀਤ ਸਿੰਘ, ਲੱਖਾ, ਮਨੀ, ਪਿ੍ੰਸ, ਅਸ਼ਮੀਤ, ਚੇਤੰਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਇਕਬਾਲ ਸਿੰਘ ਦੇ ਗ੍ਰਹਿ ਵਿਖੇ ਮਾਸਟਰਜ਼ ਅਥਲੈਟਿਕਸ 'ਚ 2 ਸੋਨ ਤਗਮੇ ਜਿੱਤਣ 'ਤੇ ਐਡ. ਮਨਮੋਹਨ ਸਿੰਘ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ 2 ਦਿਨਾਂ ਸ਼ੁਕਰਾਨਾ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।